ਕੇਂਦਰ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਰਾਖੀ ਕਰੇ: ਮਮਤਾ
ਦਿਘਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਨੂੰ ਹਿੰਸਾ ਪ੍ਰਭਾਵਿਤ ਬੰਗਲਾਦੇਸ਼ ’ਚ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਣੀ ਚਾਹੀਦੀ ਹੈ ਅਤੇ ਮੁੜਨ ਦੇ ਇੱਛੁਕ ਲੋਕਾਂ ਨੂੰ ਵਾਪਸ ਲਿਆਉਣਾ ਸਬੰਧੀ ਆਖਦਿਆਂ ਦਾਅਵਾ ਕੀਤਾ ਕਿ ਫਰਜ਼ੀ ਵੀਡੀਓ ਜਾਣ ਬੁੱਝ ਕੇ ਪ੍ਰਸਾਰਿਤ ਕੀਤੇ ਜਾ ਰਹੇ ਹਨ ਕਿਉਂਕਿ ਕੁਝ ਵਰਗ ਫਿਰਕੂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ‘ਅਸੀਂ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਚਾਹੁੰਦੇ ਹਾਂ ਤੇ ਕੇਂਦਰ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਸ ਨੂੰ ਉਨ੍ਹਾਂ ਲੋਕਾਂ ਨੂੰ ਵੀ ਵਾਪਸ ਲਿਆਉਣਾ ਚਾਹੀਦਾ ਹੈ ਜੋ ਭਾਰਤ ਮੁੜਨਾ ਚਾਹੁੰਦੇ ਹਨ ।