Bhagwant Singh Mann

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਦੀ ਪ੍ਰਕਿਰਿਆ ਦੇਖੋ ਕਦੋਂ ਹੋਵੇਗੀ ਸ਼ੁਰੂ

ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਦੇ ਸਮੁੱਚੇ ਵਸਨੀਕਾਂ ਨੂੰ ਇਲਾਜ ਸਹੂਲਤ ਦੇਣ ਦੇ ਉਦੇਸ਼ ਨਾਲ ਜੋ ਪੰਜਾਬ ਸਰਕਾਰ (Punjab Government) ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾਣੀ ਹੈ ਦੇਖੋ ਉਹ ਹੁਣ ਕਦੋਂ ਪ੍ਰਕਿਰਿਆ ਅਧੀਨ ਆਵੇਗੀ।

ਕਦੋਂ ਸ਼਼ੁਰੂ ਹੋ ਰਹੀ ਹੈ ਇਹ ਪ੍ਰਕਿਰਿਆ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਨਵੇਂ ਸਾਲ ਵਿੱਚ ਸੂਬੇ ਦੇ ਸਾਰੇ ਨਾਗਰਿਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Chief Minister’s Health Insurance Scheme) ਸ਼ੁਰੂ ਕਰਨ ਦਾ ਜੋ ਐਲਾਨ ਕੀਤਾ ਹੈ ਦੀ ਪ੍ਰਕਿਰਿਆ 8 ਜਨਵਰੀ ਨੂੰ ਸ਼ੁਰੂ ਕੀਤੀ ਜਾਵੇਗੀ । ਇਸ ਯੋਜਨਾ ਤਹਿਤ ਪੰਜਾਬ ਦੇ ਸਾਰੇ ਨਾਗਰਿਕ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਾਪਤ ਕਰਨਗੇ ਅਤੇ ਸਾਰੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਪ੍ਰਾਪਤ ਕਰ ਸਕਣਗੇ ।

ਲੋਕਾਂ ਨੂੰ ਜਾਣਕਾਰੀ ਦੇਣ ਅਤੇ ਯੋਜਨਾ ਸਫਲਤਾਪੂਰਵਕ ਲਾਗੂ ਕਰਨ ਲਈ ਮੀਟਿੰਗ ਆਯੋਜਿਤ

ਇਸ ਯੋਜਨਾ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਨਾਗਰਿਕਾਂ ਨੂੰ ਯੋਜਨਾ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨ ਲਈ ਸੀ. ਐਚ. ਸੀ. ਆਦਮਪੁਰ ਵਿਖੇ ਆਸ਼ਾ ਵਰਕਰਾਂ ਦੀ ਇੱਕ ਮੀਟਿੰਗ ਕੀਤੀ ਗਈ । ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਦੀ ਨਿਗਰਾਨੀ ਹੇਠ, ਆਸ਼ਾ ਵਰਕਰਾਂ ਨੂੰ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ।

ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾਣਗੇ ਪਿੰਡਾਂ ਵਿਚ ਜਾ ਜਾ ਕੇ ਕੈਂਪ

ਐਸ. ਐਮ. ਓ. ਡਾ. ਕੁਲਦੀਪ ਸਿੰਘ ਨੇ ਮੀਟਿੰਗ ਨੂੰ ਦੱਸਿਆ ਕਿ ਇਸ ਯੋਜਨਾ ਤਹਿਤ ਕਾਰਡ ਬਣਾਉਣ ਲਈ ਹਰੇਕ ਪਿੰਡ ਵਿੱਚ ਕੈਂਪ ਲਗਾਏ ਜਾਣਗੇ, ਅਤੇ ਇਹ ਕਾਰਡ ਪਿੰਡ ਦੇ ਕਾਮਨ ਸਰਵਿਸ ਸੈਂਟਰ ਵਿੱਚ ਬਣਾਏ ਜਾਣਗੇ। ਆਸ਼ਾ ਵਰਕਰਾਂ ਨੂੰ ਇਸ ਯੋਜਨਾ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ । ਡਾ. ਹਰਪ੍ਰੀਤ ਸਿੰਘ ਅਤੇ ਬੀ. ਈ. ਈ. ਚੰਦਨ ਮਿਸ਼ਰਾ ਵੀ ਮੌਜੂਦ ਸਨ ।

Read More : ਬਾਗਬਾਨੀ ਵਿੱਚ ਪੰਜਾਬ ਦੇਸ਼ ਭਰ ਵਿੱਚ ਨੰਬਰ ਇਕ : ਮਹਿੰਦਰ ਭਗਤ

Leave a Comment

Your email address will not be published. Required fields are marked *

Scroll to Top