ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਸਾਬਕਾ ਮੰਤਰੀ ਭੁੱਲਰ ਦੇ ਵਿਭਾਗਾਂ ਨੂੰ ਪੰਜਾਬ ਦੇ ਦੋ ਮੰਤਰੀਆਂ ਨੂੰ ਦੇ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿਹੜਾ ਵਿਭਾਗ ਕਿਸ ਮੰਤਰੀ ਨੂੰ ਗਿਆ ਹੈ ਦਿੱਤਾ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਦੇ ਕੈਬਨਿਟ ਵਿਚੋਂ ਬਾਹਰ ਹੋਣ ਦੇ ਚਲਦਿਆਂ ਉਹਨਾਂ ਕੋਲ ਪਏ ਵੱਖ-ਵੱਖ ਵਿਭਾਗਾਂ ਨੂੰ ਹੁਣ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੂੰ ਦੇ ਦਿੱਤਾ ਗਿਆ ਹੈ । ਜਿਸਦੇ ਚਲਦਿਆਂ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ (Harpal Cheema) ਨੂੰ ਟ੍ਰਾਂਸਪੋਰਟ ਵਿਭਾਗ ਅਤੇ ਜੇਲ ਵਿਭਾਗ ਦੀ ਜਿੰਮੇਵਾਰੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੂੰ ਦੇ ਦਿੱਤੀ ਗਈ ਹੈ ।
Read More : ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਨੂੰ ਲੈ ਕੇ ਕੀਤੇ ਕਈ ਅਹਿਮ ਐਲਾਨ




