ਛੱਤੀਸਗੜ੍ਹ ਪੁਲਸ ਨੇ ਪਿਛਲੇ ਇੱਕ ਸਾਲ ਵਿੱਚ ਨਕਸਲਵਾਦ ਵਿਰੁੱਧ ਲੜਾਈ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ : ਅਮਿਤ ਸ਼ਾਹ
ਰਾਏਪੁਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਸ ਪਰੇਡ ਗਰਾਊਂਡ ਵਿੱਚ ‘ਰਾਸ਼ਟਰਪਤੀ ਪੁਲਸ ਕਲਰ ਐਵਾਰਡ’ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਪੁਲਸ ਨੇ ਪਿਛਲੇ ਇੱਕ ਸਾਲ ਵਿੱਚ ਨਕਸਲਵਾਦ ਵਿਰੁੱਧ ਲੜਾਈ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਕੇਂਦਰ ਤੇ ਰਾਜ ਸਰਕਾਰ 31 ਮਾਰਚ 2026 ਤੋਂ ਪਹਿਲਾਂ ਸੂਬੇ ਵਿੱਚੋਂ ਇਸ ਸਮੱਸਿਆ ਨੂੰ ਖ਼ਤਮ ਕਰਨ ਲਈ ਵਚਨਬੱਧ ਹਨ।ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਨਕਸਲਵਾਦ ਨਾਲ ਨਜਿੱਠਣ ਲਈ ਛੱਤੀਸਗੜ੍ਹ ਸਰਕਾਰ ਦੀ ਮੁੜ-ਵਸੇਬਾ ਨੀਤੀ ਦੀ ਪ੍ਰਸ਼ੰਸਾ ਕੀਤੀ ਅਤੇ ਨਕਸਲੀਆਂ ਨੂੰ ਹਥਿਆਰ ਛੱਡ ਕੇ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ । ਸ਼ਾਹ ਨੇ ਭਰੋਸਾ ਪ੍ਰਗਟਾਇਆ ਕਿ ਛੱਤੀਸਗੜ੍ਹ ਪੁਲਸ ਆਪਣੀਆਂ ਜਿ਼ੰਮੇਵਾਰੀਆਂ ਨਿਭਾਏਗੀ ਅਤੇ ਆਪਣੇ ਫ਼ਰਜ਼ ਤੋਂ ਕਦੇ ਪਿੱਛੇ ਨਹੀਂ ਹਟੇਗੀ । ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਮਿਲ ਕੇ 31 ਮਾਰਚ 2026 ਤੋਂ ਪਹਿਲਾਂ ਛੱਤੀਸਗੜ੍ਹ ਵਿੱਚੋਂ ਨਕਸਲਵਾਦ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੀਆਂ । ਉਨ੍ਹਾਂ ਕਿਹਾ ਕਿ ਜਦੋਂ ਛੱਤੀਸਗੜ੍ਹ ਨਕਸਲ ਮੁਕਤ ਹੋ ਜਾਵੇਗਾ ਤਾਂ ਪੂਰੇ ਦੇਸ਼ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ । ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਛੱਤੀਸਗੜ੍ਹ ਪੁਲਸ ਨੇ ਨਕਸਲਵਾਦ ਵਿਰੁੱਧ ਲੜਾਈ ਵਿੱਚ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ ।