Bomb Threat

ਮੁੱਖ ਮੰਤਰੀ ਦੇ ਦਫ਼ਤਰ-ਭਾਜਪਾ ਆਗੂ ਤੇ ਭਾਜਪਾ ਦਿੱਲੀ ਦਫ਼ਤਰ ਨੂੰ ਮਿਲੀ ਧਮਕੀ

ਚੰਡੀਗੜ੍ਹ, 13 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਦਫ਼ਤਰ-ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਭਾਜਪਾ ਦੇ ਦਿੱਲੀ ਸਥਿਤ ਦਫ਼ਤਰ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ ।

ਕਿਵੇਂ ਭੇਜੀ ਗਈ ਹੈ ਧਮਕੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦੇਣ ਦੇ ਨਾਲ-ਨਾਲ ਜੋ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ (Sunil Jakhar) ਤੇ ਭਾਜਪਾ ਦੇ ਦਿੱਲੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ ਇਹ ਧਮਕੀ ਈਮੇਲ ਰਾਹੀਂ ਆਈ ਦਿੱਤੀ ਗਈ ਹੈ ।

ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਉਪਰੋਕਤ ਮੁਤਾਬਕ ਜੋ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਦੇ ਚਲਦਿਆਂ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ ਤੇ ਪੂਰੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ । ਸੁਰੱਖਿਆ ਏਜੰਸੀਆਂ (Security agencies) ਈਮੇਲ ਦੇ ਸਰੋਤਾਂ ਬਾਰੇ ਵੀ ਜਾਂਚ ਕਰ ਰਹੀਆਂ ਹਨ । ਦੱਸਣਯੋਗ ਹੈ ਕਿ ਇਸ ਤਰ੍ਹਾਂ ਈਮੇਲ ਭੇਜ ਕੇ ਪਹਿਲਾਂ ਵੀ ਵੱਖ-ਵੱਖ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਪਿਛਲੇ ਕਾਫੀ ਸਮੇਂ ਤੋਂ ਜਾਰੀ ਹੈ ।

Leave a Comment

Your email address will not be published. Required fields are marked *

Scroll to Top