ਕਾਂਗਰਸ ਨੇਤਾ ਬਜਰੰਗ ਪੂਨੀਆਂ ਕਿਸਾਨਾਂ ਦੀ ਹਮਾਇਤ ਲਈ ਸ਼ੰਭੂ ਮੋਰਚੇ ਲਈ ਹੋਏ ਰਵਾਨਾ
ਨਵੀਂ ਦਿੱਲੀ : ਕਾਂਗਰਸ ਨੇਤਾ ਬਜਰੰਗ ਪੁਨੀਆ ਸ਼ੰਭੂ ਬਾਰਡਰ ਜਾ ਰਹੇ ਹਨ। ਉਨ੍ਹਾਂ ਐਕਸ ਤੇ ਜਾਣਕਾਰੀ ਦਿੱਤੀ ਕਿ ਉਹ ਕਿਸਾਨਾਂ ਨਾਲ ਸ਼ੰਭੂ ਮੋਰਚੇ ਲਈ ਰਵਾਨਾ ਹੋ ਗਏ ਹਨ ਅਤੇ ਜੋ ਵੀ ਕਿਸਾਨ ਉਨ੍ਹਾਂ ਨਾਲ ਜਾਣਾ ਚਾਹੁੰਦਾ ਹੈ, ਉਹ ਆਪਣੇ ਨੇੜਲੇ ਟੋਲ ਪਲਾਜ਼ਾ ’ਤੇ ਕਾਫ਼ਲੇ ਵਿੱਚ ਸ਼ਾਮਲ ਹੋ ਸਕਦਾ ਹੈ । ਇਸ ਤੋਂ ਪਹਿਲਾਂ ਪੂਨੀਆ ਨੇ ਦੱਸਿਆ ਕਿ ਕਿਸਾਨ ਅੰਦੋਲਨ ਬਾਰੇ ਕਾਂਗਰਸ ਨੇਤਾ ਅਤੇ ਕੁਸ਼ਤੀ ਖਿਡਾਰੀ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਸ਼ਾਂਤੀ ਨਾਲ ਜਾ ਰਹੇ ਹਾਂ। ਸਾਡੀ ਜੋ ਡਿਊਟੀ ਲਗਾਈ ਜਾਵੇਗੀ, ਅਸੀਂ ਉਸ ਦੇ ਨਾਲ ਖੜ੍ਹੇ ਹਾਂ। ਬੋਲਣ ਅਤੇ ਕਰਨ ਵਿੱਚ ਫਰਕ ਹੁੰਦਾ ਹੈ ।