ਨਵੀਂ ਦਿੱਲੀ, 31 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਨੇ ਪੀ. ਐਫ. ਆਈ. ਦੇ ਸਾਬਕਾ ਪ੍ਰਧਾਨ ਨੂੰ ਜੇਲ ਤੋਂ ਨਿਜੀ ਹਸਪਤਾਲ ਤਬਦੀਲ ਕਰਨ ਤੋਂ ਇਨਕਾਰ ਕੀਤਾ ਹੈ ।
ਕੌਣ ਹੈ ਇਹ ਜਿਸਨੂੰ ਹਸਪਤਾਲ ਤਬਦੀਲ ਕਰਨ ਤੋਂ ਕੀਤਾ ਗਿਆ ਹੈ ਇਨਕਾਰ
ਮਿਲੀ ਜਾਣਕਾਰੀ ਮੁਤਾਬਕ ਦਿੱਲੀ ਹਾਈ ਕੋਰਟ ਨੇ ਹਿਰਾਸਤ ਵਿਚ ਲਏ ਗਏ ਪਾਪੂਲਰ ਫਰੰਟ ਆਫ਼ ਇੰਡੀਆ (Popular Front of India) (ਪੀ. ਐਫ. ਆਈ.) ਦੇ ਸਾਬਕਾ ਪ੍ਰਧਾਨ ਈ. ਅਬੂ ਬਕਰ (Abu Bakr) ਨੂੰ ਨਿੱਜੀ ਹਸਪਤਾਲ (Private hospital) `ਚ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜੇਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਸ ਨੂੰ ਬਿਨਾਂ ਕਿਸੇ ਦੇਰੀ ਦੇ ਸਾਰੇ ਲੋੜੀਂਦੇ ਡਾਕਟਰੀ ਇਲਾਜ ਮੁਹੱਈਆ ਕਰਵਾਏ ਜਾਣ ।
ਕੀ ਆਖਿਆ ਕੋਰਟ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ
ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕਿਹਾ ਕਿ ਹਾਲਾਂਕਿ ਮੁਲਜ਼ਮ ਅਬੂ ਬਕਰ (ਜੋ ਕਈ ਗੰਭੀਰ ਬੀਮਾਰੀਆਂ ਤੋਂ ਪੀੜਤ ਹੈ) ਉਚਿਤ ਡਾਕਟਰੀ ਜਾਂਚ ਦਾ ਹੱਕਦਾਰ ਹੈ ਅਤੇ ਉਸ ਨੂੰ ਇਸ ਹਫ਼ਤੇ ਦੂਜੀ ਡਾਕਟਰੀ ਰਾਏ ਲੈਣ ਲਈ ਇਕ ਨਿੱਜੀ ਹਸਪਤਾਲ ਲਿਜਾਣ ਦੀ ਇਜਾਜ਼ਤ ਦਿੱਤੀ । ਜੱਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਵੀ ਉਸ ਨੂੰ ਹਸਪਤਾਲ ਲਿਜਾਇਆ ਜਾਵੇ, ਐਮਰਜੈਂਸੀ ਸਥਿਤੀ ਮੌਕੇ ਉਸ ਦੇ ਪਰਿਵਾਰ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਅਤੇ ਨਿੱਜੀ ਹਸਪਤਾਲ ਵਿਚ ਡਾਕਟਰੀ ਜਾਂਚ ਦੌਰਾਨ ਉਸ ਦੇ ਬੇਟੇ ਨੂੰ ਮੌਜੂਦ ਰਹਿਣ ਦੀ ਇਜਾਜ਼ਤ ਦਿੱਤੀ ।




