ਚੰਡੀਗੜ੍ਹ, 27 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ (Punjab University) ਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ ।
ਪੁਲਸ ਪ੍ਰਸ਼ਾਸਨ ਨੇ ਕਰ ਦਿੱਤੀ ਸੁਰੱਖਿਆ ਵਿਵਸਥਾ ਸਖਤ
ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਖੇ ਜੋ ਡੀ. ਸੀ. ਦਫ਼ਤਰ (D. C. Office) ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਦਾ ਮਾਮਲਾ ਸਾਹਮਣੇ ਆਇਆ ਹੈ ਦੇ ਚਲਦਿਆਂ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਹੀ ਦੋਵੇਂ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ ।
ਦੋਵੇਂ ਥਾਵਾਂ ਦੀ ਕੀਤੀ ਜਾ ਰਹੀ ਹੈ ਤਰ੍ਹਾਂ-ਤਰ੍ਹਾਂ ਤੋਂ ਜਾਂਚ
ਪੰਜਾਬ ਯੂਨੀਵਰਟਿੀ ਤੇ ਡੀ. ਸੀ. ਦਫ਼ਤਰ ਦਾ ਬੰਬ ਸਕੁਆਡ, ਡੌਗ ਸਕੁਆਡ ਅਤੇ ਪੁਲਸ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ । ਆਲੇ-ਦੁਆਲੇ ਦੇ ਇਲਾਕਿਆਂ ਦੀ ਵੀ ਘੇਰਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ । ਪੁਲਸ ਅਨੁਸਾਰ ਫਿਲਹਾਲ ਸੁਰੱਖਿਆ ਦੇ ਮੱਦੇਨਜ਼ਰ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ
ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ ।
ਪੁਲਸ ਅਧਿਕਾਰੀਆਂ (Police officers) ਮੁਤਾਬਕ ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਸਾਵਧਾਨੀ ਦੇ ਤੌਰ `ਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ । ਡੀ. ਸੀ. ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਲੋਕਾਂ `ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ।




