ਦਿੱਲੀ ਪਬਲਿਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪੈਂਦੇ ਖੇਤਰ ਦਵਾਰਕਾ ਦੇ ਦਿੱਲੀ ਪਬਲਿਕ ਸਕੂਲ (ਡੀ. ਪੀ. ਐਸ.) ਨੰਸ਼ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਸਭ ਤੋਂ ਪਹਿਲਾਂ ਸਵੇਰੇ 5:15 ਵਜੇ ਅੱਗ ਬੁਝਾਊ ਵਿਭਾਗ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਕਰਮਚਾਰੀਆਂ, ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਬੰਬ ਠੁੱਸ ਦਸਤਿਆਂ ਨੂੰ ਕੈਂਪਸ ਵਿੱਚ ਭੇਜਿਆ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਾਵਧਾਨੀ ਦੇ ਉਪਾਅ ਵਜੋਂ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਸੀ ਅਤੇ ਕਲਾਸਾਂ ਨੂੰ ਔਨਲਾਈਨ ਮੋਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ 10 ਦਿਨਾਂ ਵਿਚ ਅਜਿਹੀ ਛੇਵੀਂ ਘਟਨਾ ਹੈ ਤੇ ਸਕੂਲਾਂ ਤੇ ਹੋਰ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਆ ਰਹੀਆਂ ਧਮਕੀ ਭਰੀਆਂ ਈਮੇਲਜ਼ ਲਗਾਤਾਰ ਜਾਰੀ ਹਨ।ਬੇਸ਼ਕ ਇਹ ਧਮਕੀ ਬਾਅਦ ਵਿਚ ਝੂਠੀ ਪਾਈ ਜਾਂਦੀ ਹੈ ਪਰ ਇਕ ਵਾਰ ਸਕੂਲ ਪ੍ਰਸ਼ਾਸਨ, ਬੱਚਿਆਂ, ਮਾਪਿਆਂ, ਪੁਲਸ ਪ੍ਰਸ਼ਾਸਨ ਤੇ ਸਰਕਾਰ ਸਾਰਿਆਂ ਦੀਆਂ ਹੀ ਚਿੰਤਾਵਾਂ ਵਿਚ ਵਾਧਾ ਹੋ ਜਾਂਦਾ ਹੈ ।