ਡਿਪਟੀ ਕਮਿਸ਼ਨਰ ਅੰਬਾਲਾ ਨੇ ਲਿਖਿਆ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ
ਅੰਬਾਲਾ : ਹਰਿਆਣਾ ਸੂਬੇ ਦੇ ਜਿ਼ਲ੍ਹਾ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਜਿ਼ਲਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਢੁੱਕਵੀਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ । ਪੱਤਰ ਵਿੱਚ ਦੱਸਿਆ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਦਿੱਲੀ ਵੱਲ ਮਾਰਚ ਨੂੰ ਲੈ ਕੇ 13 ਫਰਵਰੀ 2024 ਤੋਂ ਸ਼ੰਭੂ ਬਾਰਡਰ, ਅੰਬਾਲਾ ਅਤੇ ਖਨੌਰੀ ਬਾਰਡਰ, ਜੀਂਦ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਅੰਦੋਲਨ ਦੇ ਸਬੰਧ ਵਿੱਚ ਸੁਪਰੀਮ ਕੋਰਟ ਦਿੱਲੀ ਵੱਲੋਂ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ 6 ਦਸੰਬਰ 2024 ਨੂੰ ਪੈਦਲ ਸ਼ੰਭੂ ਬਾਰਡਰ ਅੰਬਾਲਾ ਤੋਂ ਦਿੱਲੀ ਤੱਕ ਮਾਰਚ ਕਰਨ ਦਾ ਐਲਾਨ ਕਰ ਦਿੱਤਾ। ਹੁਣ, 14 ਦਸੰਬਰ, 2024 ਨੂੰ ਦਿੱਲੀ ਵੱਲ ਮਾਰਚ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸ਼ੰਭੂ ਸਰਹੱਦ `ਤੇ ਇਕੱਠੇ ਹੋਣ ਲਈ ਬੁਲਾਇਆ ਜਾ ਰਿਹਾ ਹੈ ।
ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ (ਸੰਯੁਕਤ ਕਿਸਾਨ ਮੋਰਚਾ) ਆਪਣੀਆਂ ਮੰਗਾਂ ਨੂੰ ਲੈ ਕੇ 26 ਨਵੰਬਰ 2024 ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ `ਤੇ ਬੈਠੇ ਹਨ। ਕਿਸਾਨ ਆਗੂਆਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਰਾਹੀਂ ਇਹ ਗੱਲ ਸਾਹਮਣੇ ਆਈ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਭਾਰ ਕਾਫੀ ਘੱਟ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਢੁਕਵੀਂ ਡਾਕਟਰੀ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣ ਅਤੇ ਹਰ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਸ਼ੰਭੂ ਬਾਰਡਰ, ਅੰਬਾਲਾ ਵਿਖੇ ਚੱਲ ਰਹੇ ਕਿਸਾਨ ਅੰਦੋਲਨ `ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਾ ਪਵੇ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਜਾਵੇ। ਅੰਬਾਲਾ ਜ਼ਿਲੇ `ਚ ਰੱਖਿਆ ਗਿਆ ਹੈ ।