ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ
ਚੰਡੀਗੜ੍ਹ, 10 ਜਨਵਰੀ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ । ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮ-ਕਾਜ ਅਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਚਰਚਾ ਕੀਤੀ। ਇਸ ਦੌਰਾਨ ਅਧਿਕਾਰੀਆਂ ਵੱਲੋਂ ਮੰਤਰੀ ਨੂੰ ਲੋਕ ਭਲਾਈ ਸਕੀਮਾਂ ਅਧੀਨ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ । ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਨੇ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮਾਂ ਅਤੇ ਡਾ. ਅੰਬੇਡਕਰ ਭਵਨਾਂ ਦੀਆਂ ਇਮਾਰਤਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਬਣੇ ਡਾ. ਅੰਬੇਦਕਰ ਭਵਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇ ਜਾਣ ਤਾਂ ਜੋ ਲੋਕ ਇਹਨਾਂ ਭਵਨਾਂ ਦਾ ਭਰਭੂਰ ਲਾਹਾ ਲੈ ਸਕਣ । ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ. ਬੀ. ਸੀ. ਸਕੀਮ ਅਤੇ ਐਨ. ਐਮ. ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦਾ ਲੋਕਾਂ ਤੱਕ ਸਿੱਧਾ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਸੂਬੇ ਦਾ ਕੋਈ ਵੀ ਨਾਗਰਿਕ ਇਨ੍ਹਾਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਝਾਂ ਨਾ ਰਹੇ । ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ ।

Leave a Comment

Your email address will not be published. Required fields are marked *

Scroll to Top