Earthquake

ਬਾਰਾਮੂਲਾ ਵਿਖੇ ਅੱਜ ਸਵੇਰੇ ਸਵੇਰੇ ਲੱਗੇ ਭੂਚਾਲ ਦੇ ਝਟਕੇ

ਜੰਮੂ ਕਸ਼ਮੀਰ, 2 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇੇ ਬਾਰਾਮੂਲਾ ਵਿਖੇ ਅੱਜ ਸਵੇਰੇ ਸਵੇਰੇ ਭੂਚਾਲ (Earthquake) ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ।

ਕਿੰਨੀ ਤੀਬਰਤਾ ਮਾਪੀ ਗਈ ਭੂਚਾਲ ਦੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ (Baramulla) ਵਿੱਚ ਜੋੋ ਅੱਜ ਸਵੇਰੇ 5. 35 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਦੀ ਰਿਕਟਰ ਪੈਮਾਨੇ `ਤੇ ਤੀਬਰਤਾ 4.6 ਮਾਪੀ ਗਈ । ਭੂ-ਵਿਗਿਆਨੀਆਂ ਨੇ ਦੱਸਿਆ ਕਿ ਭੂਚਾਲ ਸਵੇਰੇ 5:35 ਵਜੇ ਆਇਆ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ ਤੇ ਡਰਦੇ ਆਪਣੇ ਘਰਾਂ ਵਿਚੋਂ ਬਾਹਰ ਆ ਗਏ ।

ਭੂਚਾਲ ਦਾ ਕੇਂਦਰ ਬਿੰਦੂ ਕਿਹੜੀ ਥਾਂ ਸੀ

ਵਿਗਿਆਨੀਆਂ (Scientists) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਦਾ ਕੇਂਦਰ ਬਾਰਾਮੂਲਾ ਜਿ਼ਲ੍ਹੇ ਦੇ ਪੱਟਨ ਖੇਤਰ ਵਿੱਚ ਸੀ । ਉਨ੍ਹਾਂ ਕਿਹਾ ਕਿ ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਉਨ੍ਹਾਂ ਨੂੰ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਮਹਿਸੂਸ ਕੀਤਾ ਗਿਆ । ਰਾਹਤ ਦੀ ਗੱਲ ਹੈ ਕਿ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ । ਸਥਾਨਕ ਲੋਕਾਂ ਨੇ ਦੱਸਿਆ ਕਿ ਭੂਚਾਲ ਕੁਝ ਸਕਿੰਟਾਂ ਤੱਕ ਰਿਹਾ ਅਤੇ ਲੋਕ ਡਰ ਗਏ ਕਿਉਂਕਿ ਉਨ੍ਹਾਂ ਦੇ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਹਿੱਲ ਰਹੇ ਸਨ। ਭੂਚਾਲ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਕਮਜ਼ੋਰ ਖੇਤਰਾਂ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ ।

Read More : ਭਾਰਤ ਦੇ ਦੋ ਸੂਬਿਆਂ ਵਿਚ ਆਏ ਭੂਚਾਲ ਦੇ ਝਟਕੇ

Leave a Comment

Your email address will not be published. Required fields are marked *

Scroll to Top