ਈ. ਡੀ. ਕਰ ਰਹੀ ਹੈ ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੁਝ ਕੈਨੇਡੀਅਨ ਕਾਲਜਾਂ ਅਤੇ ਭਾਰਤੀ ਸੰਸਥਾਵਾਂ ਦੀ ਕਥਿਤ ਸ਼ਮੂਲੀਅਤ ਦੀ ਜਾਂਚ

ਈ. ਡੀ. ਕਰ ਰਹੀ ਹੈ ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੁਝ ਕੈਨੇਡੀਅਨ ਕਾਲਜਾਂ ਅਤੇ ਭਾਰਤੀ ਸੰਸਥਾਵਾਂ ਦੀ ਕਥਿਤ ਸ਼ਮੂਲੀਅਤ ਦੀ ਜਾਂਚ

ਈ. ਡੀ. ਕਰ ਰਹੀ ਹੈ ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੁਝ
ਕੈਨੇਡੀਅਨ ਕਾਲਜਾਂ ਅਤੇ ਭਾਰਤੀ ਸੰਸਥਾਵਾਂ ਦੀ ਕਥਿਤ ਸ਼ਮੂਲੀਅਤ ਦੀ ਜਾਂਚ
ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੁਝ ਕੈਨੇਡੀਅਨ ਕਾਲਜਾਂ ਅਤੇ ਭਾਰਤੀ ਸੰਸਥਾਵਾਂ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕਰ ਰਿਹਾ ਹੈ। ਇਹ ਜਾਂਚ ਗੁਜਰਾਤ ਦੇ ਡਿੰਗੁਚਾ ਪਿੰਡ ਦੇ ਰਹਿਣ ਵਾਲੇ ਚਾਰ ਮੈਂਬਰੀ ਭਾਰਤੀ ਪਰਿਵਾਰ ਦੀ ਮੌਤ ਨਾਲ ਜੁੜੀ ਹੈ। 19 ਜਨਵਰੀ 2022 ਨੂੰ ਕੈਨੇਡਾ-ਅਮਰੀਕਾ ਸਰਹੱਦ ਨੂੰ ਗੈਰਕਾਨੂੰਨੀ ਢੰਗ ਨਾਲ ਪਾਰ ਕਰਨ ਦੀ ਕੋਸ਼ਿਸ਼ ਕਰਦਿਆਂ ਜ਼ਿਆਦਾ ਠੰਢ ਕਾਰਨ ਇਕੋ ਪਰਿਵਾਰ ਦੇ ਚਾਰਾਂ ਮੈਂਬਰਾਂ ਦੀ ਮੌਤ ਹੋ ਗਈ ਸੀ। ਈਡੀ ਨੇ ਕਿਹਾ ਕਿ ਉਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਭਾਵੇਸ਼ ਅਸ਼ੋਕਭਾਈ ਪਟੇਲ ਖ਼ਿਲਾਫ਼ ਅਹਿਮਦਾਬਾਦ ਪੁਲੀਸ ਵੱਲੋਂ ਦਰਜ ਐੱਫਆਈਆਰ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸ਼ਿਕਾਇਤ ਦਰਜ ਕਰਵਾਉਣ ਦਾ ਨੋਟਿਸ ਲਿਆ ਹੈ। ਪਟੇਲ ਅਤੇ ਹੋਰਾਂ’ਤੇ ਦੋਸ਼ ਹੈ ਕਿ ਭਾਰਤੀਆਂ ਨੂੰ ਗੈਰਕਾਨੂੰਨੀ ਢੰਗ ਨਾਲ ਕੈਨੇਡਾ ਰਾਹੀਂ ਅਮਰੀਕਾ ਭੇਜਣ ਦੀ ਸਾਜ਼ਿਸ਼ ਰਚੀ ਗਈ। ਏਜੰਸੀ ਨੇ ਪਹਿਲਾਂ ਜਾਂਚ ਦੌਰਾਨ ਪਾਇਆ ਸੀ ਕਿ ਗਰੋਹ ਦੇ ਹਿੱਸੇ ਵਜੋਂ ਮੁਲਜ਼ਮ ਨੇ ਕੈਨੇਡਾ ਸਥਿਤ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੇ ਚਾਹਵਾਨ ਲੋਕਾਂ ਲਈ ਦਾਖਲੇ ਦਾ ਪ੍ਰਬੰਧ ਕੀਤਾ ਸੀ। ਏਜੰਸੀ ਨੇ ਬਿਆਨ ਵਿੱਚ ਕਿਹਾ ਕਿ ਅਜਿਹੇ ਲੋਕਾਂ ਲਈ ਕੈਨੇਡੀਅਨ ਵਿਦਿਆਰਥੀ ਵੀਜ਼ਾ ਅਪਲਾਈ ਕੀਤਾ ਗਿਆ ਸੀ ਅਤੇ ਇੱਕ ਵਾਰ ਜਦੋਂ ਉਹ ਉਸ ਦੇਸ਼ ਵਿੱਚ ਪਹੁੰਚ ਗਏ ਤਾਂ ਕਾਲਜ ਵਿੱਚ ਦਾਖ਼ਲ ਹੋਣ ਦੀ ਬਜਾਏ ਉਨ੍ਹਾਂ ਨੇ “ਗੈਰਕਾਨੂੰਨੀ” ਤੌਰ ’ਤੇ ਅਮਰੀਕਾ-ਕੈਨੇਡਾ ਸਰਹੱਦ ਪਾਰ ਕੀਤੀ। ਈਡੀ ਨੇ ਦੋਸ਼ ਲਾਇਆ ਕਿ “ਇਸ ਦੇ ਮੱਦੇਨਜ਼ਰ, ਕੈਨੇਡਾ ਸਥਿਤ ਕਾਲਜਾਂ ਵੱਲੋਂ ਪ੍ਰਾਪਤ ਕੀਤੀ ਗਈ ਫੀਸ ਵਿਅਕਤੀਆਂ ਦੇ ਖਾਤੇ ਵਿੱਚ ਵਾਪਸ ਭੇਜ ਦਿੱਤੀ ਗਈ ਸੀ। ਇਸ ਗਰੋਹ ਵੱਲੋਂ ਭਾਰਤੀਆਂ ਨੂੰ ਲੁਭਾ ਕੇ ਪ੍ਰਤੀ ਵਿਅਕਤੀ 55-60 ਲੱਖ ਰੁਪਏ ਵਸੂਲੇ ਗਏ।

Leave a Comment

Your email address will not be published. Required fields are marked *

Scroll to Top