Ravneet Bittu

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਚੋਣ ਕਮਿਸ਼ਨ ਨੇ ਜਾਰੀ ਕੀਤਾ ਸੰਮਨ

ਚੰਡੀਗੜ੍ਹ, 1 ਜੂਨ 2026 : ਭਾਰਤ ਦੇਸ਼ ਦੇ ਕੇਂਦਰੀ ਮੰਤਰੀ (Central Minister) ਰਵਨੀਤ ਸਿੰਘ ਬਿੱਟੂ ਨੂੰ ਹਾਲ ਹੀ ਵਿਚ ਚੋਣ ਕਮਿਸ਼ਨ (Election Commission) ਵਲੋਂ ਸੰਮੰਨ ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਹੈ ਸੰਮੰਨ ਭੇਜਣ ਦਾ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਜੋ ਹਾਲ ਹੀ ਚੋਣ ਕਮਿਸ਼ਨ ਵਲੋਂ ਸੰਮੰਨ (Summon) ਭੇਜਣ ਦਾ ਸਮਾਚਾਰ ਸਾਹਮਣੇ ਆਇਆ ਹੈ ਦਾ ਮੁੱਖ ਕਾਰਨ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਨਗਰ ਨਿਗਮ ਚੋਣਾਂ ਦੌਰਾਨ ਅਨੁਸੂਚਿਤ ਜਾਤੀਆਂ ਬਾਰੇ ਟਿੱਪਣੀਆਂ ਕਰਨਾ ਹੈ ।

ਇਥੇ ਇਹ ਵੀ ਦੱਸਣਯੋਗ ਹੈ ਕਿ ਕਮਿਸ਼ਨ ਵਲੋਂ ਉਨ੍ਹਾਂ ਨੂੰ ਭੇਜੇ ਗਏ ਸੰਮਨ ਮੁਤਾਬਕ ਰਵਨੀਤ ਬਿੱਟੂ ਨੂੰ 4 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ । ਜਿਕਰਯੋਗ ਹੈ ਕਿ ਟਿੱਪਣੀਆਂ ਕਰਨ ਦੇ ਮਾਮਲੇ ਸਬੰਧੀ ਰਵਨੀਤ ਬਿੱਟੂ ਵਲੋਂ ਪਹਿਲਾਂ ਹੀ ਜਨਤਕ ਤੌਰ ‘ਤੇ ਮੁਆਫੀ ਮੰਗੀ ਜਾ ਚੁੱਕੀ ਹੈ ।

Leave a Comment

Your email address will not be published. Required fields are marked *

Scroll to Top