Complaints

ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ : ਓ. ਐਸ. ਡੀ.

ਧੂਰੀ, 6 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੇ ਓ. ਐਸ. ਡੀ. ਸੁਖਵੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ ।

ਕਦੋਂ ਕੀਤਾ ਗਿਆ ਇਹ ਐਲਾਨ

ਮਿਲੀ ਜਾਣਕਾਰੀ ਅਨੁਸਾਰ ਉਕਤ ਐਲਾਨ ਓ. ਐਸ. ਡੀ. (O. S. D.) ਸੁਖਵੀਰ ਸਿੰਘ ਵਲੋਂ ਹਲਕਾ ਧੂਰੀ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਦੇ ਹੋਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ ਗਿਆ ਹੈ । ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨੇ ਆਪਣੇ ਰੋਜ਼ਮਰ੍ਹਾ ਦੇ ਮਸਲਿਆਂ, ਵਿਕਾਸ ਕਾਰਜਾਂ ਅਤੇ ਨਿੱਜੀ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ।

ਸੁਖਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਓ. ਐਸ. ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸੰਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਕਈ ਮਸਲਿਆਂ ਦਾ ਤੁਰੰਤ ਹੱਲ ਵੀ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਿੱਚ ਪੰਜਾਬ ਸਰਕਾਰ (Punjab Government) ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਨਿਯਮਿਤ ਤੌਰ ’ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ।

ਸਰਕਾਰ ਦਾ ਮਕਸਦ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੈ : ਸੁਖਵੀਰ ਸਿੰਘ

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਹੂਲਤਾਂ ਘਰ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ ਅਤੇ ਹਰੇਕ ਵਿਅਕਤੀ ਨੂੰ ਇਨਸਾਫ ਅਤੇ ਸਹੂਲਤਾਂ ਦੀ ਸਮੇਂ-ਸਿਰ ਪ੍ਰਾਪਤੀ ਯਕੀਨੀ ਬਣਾਈ ਜਾ ਰਹੀ ਹੈ । ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਡਾਇਰੈਕਟਰ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਨਿਲ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਬਲਵਿੰਦਰ ਸਿੰਘ (ਬਿੱਲੂ), ਬਲਦੇਵ ਸਿੰਘ ਖਾਲਸਾ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਵੀਰਭਾਨ, ਦਵਿੰਦਰ ਸਿੰਘ ਅਤੇ ਐਡਵੋਕੇਟ ਰਾਜੀਵ ਚੌਧਰੀ ਸਮੇਤ ਹੋਰ ਵਿਅਕਤੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top