ਘਨੌਰ, 3 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਜੋ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਮੋਰਚਿਆਂ ਤੇ ਜੋ ਜ਼ਬਰ ਢਾਹਿਆ ਗਿਆ ਉਸ ਜ਼ਬਰ ਦੇ ਵਿਰੋਧ ਵਿਚ ਹਲਕਾ ਘਨੌਰ ਦੇ ਪਿੰਡ ਚਪੜ ਦੀ ਅਨਾਜ ਮੰਡੀ ਵਿਖੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਦੀ ਸਾਂਝੀ ਅਗਵਾਈ ਹੇਠ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ ।
ਮਹਾਂਪੰਚਾਇਤ ਵਿੱਚ ਜਗਜੀਤ ਸਿੰਘ ਡੱਲੇਵਾਲ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਣਗੇ :- ਬਲਬੇੜਾ
ਸ੍ਰੀ ਬਲਬੇੜਾ ਨੇ ਦੱਸਿਆ ਕਿ 5 ਅਪ੍ਰੈਲ ਨੂੰ ਹਲਕਾ ਘਨੌਰ ਦੇ ਵੱਖ ਵੱਖ ਪਿੰਡਾਂ ਚੋਂ ਸਰਕਾਰ ਦੇ ਵਿਰੋਧ ਲਈ ਪਿੰਡ ਚਪੜ ਵਿਖੇ ਵੱਡੀ ਗਿਣਤੀ ਵਿੱਚ ਕਾਫ਼ਲਿਆਂ ਦੇ ਰੂਪ ਵਿੱਚ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਸ ਹੋਣ ਜਾ ਰਹੀ ਮਹਾਂਪੰਚਾਇਤ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਕਨਵੀਨਰ ਸ. ਜਗਜੀਤ ਸਿੰਘ ਡੱਲੇਵਾਲ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਣਗੇ । ਉਹਨਾਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਇਹ ਦਿਲੀਂ ਇੱਛਾ ਹੈ ਕਿ ਉਹ ਮਹਾਂਪੰਚਾਇਤਾਂ ਦੇ ਜ਼ਰੀਏ ਆਪਣੇ ਕਿਸਾਨ ਭਰਾਵਾਂ ਦੇ ਸੰਗਤ ਦਰਸ਼ਨ ਕਰਨਗੇ ।
ਆਪਣੀ ਹੋਂਦ ਜ਼ਮੀਨ ਨੂੰ ਬਚਾਉਣ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਕਿਸਾਨਾਂ ਦਾ ਇਸ ਮਹਾਂਪੰਚਾਇਤ ਦੇ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ
ਪ੍ਰੈੱਸ ਦੇ ਜ਼ਰੀਏ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਨੇ ਹਲਕਾ ਘਨੌਰ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਆਪਣੀ ਹੋਂਦ ਜ਼ਮੀਨ ਨੂੰ ਬਚਾਉਣ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਕਿਸਾਨਾਂ ਦਾ ਇਸ ਮਹਾਂਪੰਚਾਇਤ ਦੇ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ ਇਸ ਲਈ ਉਹਨਾਂ ਹਲਕੇ ਦੇ ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਮਿਤੀ 5 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਹੋਣ ਵਾਲੀ ਇਸ ਮਹਾਂਪੰਚਾਇਤ ਵਿੱਚ ਵੱਧ ਤੋਂ ਵੱਧ ਕਿਸਾਨ, ਨੌਜਵਾਨ ਵੀਰ ਹਾਜ਼ਰ ਹੋਣ। ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਰਚਿਆਂ ਤੋਂ ਚੋਰੀ ਹੋਏ ਸਾਮਾਨ ਦੀ ਸਰਕਾਰ ਤੁਰੰਤ ਪਰਭਾਈ ਕਰੇ ਜੇਕਰ ਸਰਕਾਰ ਦੁਆਰਾ ਕਿਸਾਨਾਂ ਦੇ ਸਾਮਾਨ ਦੀ ਭਰਪਾਈ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਕਾਮੀ ਕਲਾਂ, ਗੁਰਪ੍ਰੀਤ ਸਿੰਘ ਸੀਲ ਯੂਥ ਪ੍ਰਧਾਨ ਘਨੌਰ, ਸ਼ਮਸ਼ੇਰ ਸਿੰਘ ਰਾਜਪੁਰਾ, ਟਹਿਲ ਸਿੰਘ ਜਲਾਲਪੁਰ, ਸੰਤੋਖ ਸਿੰਘ ਰਾਏਪੁਰ, ਸੁਖਦੇਵ ਸਿੰਘ ਸੋਨੀ ਪੰਡਤਾਂ, ਅਮਨ ਸੀਲ , ਬੰਤ ਸਿੰਘ ਬਲਬੇੜਾ ਤੋਂ ਇਲਾਵਾ ਹੋਰ ਕਿਸਾਨ ਸ਼ਾਮਲ ਸਨ ।




