ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ
ਨਵੀਂ ਦਿੱਲੀ : ਭਾਰਤ ਦੇਸ਼ ਦੇ ਭਾਰਤੀ ਜਨਤਾ ਪਾਰਟੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਕਦਮ ਚੁੱਕੇ ਜਾਣ ਸਬੰਧੀ ਸਪੱਸ਼ਟ ਕੀਤਾ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ । ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਚੌਹਾਨ ਨੇ ਇਹ ਸਵਾਲ ਪੁੱਛੇ ਜਾਣ ਤੇ ਕਿ ਕੀ ਉਹ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨਗੇ ਬਾਰੇ ਵੀ ਆਪਣਾ ਸਪੱਸ਼ਟੀਕਰਨ ਦਿੰਦਿਆਂ ਇਕ ਵਾਰ ਫਿਰ ਕਿਹਾ ਕਿ ਸੁਪਰੀਮ ਕੋਰਟ ਵਲੋਂ ਦਿਤੇ ਗਏ ਫੈਸਲੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ । ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਹ ਪੁੱਛੇ ਜਾਣ ਤੇ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਜਿਥੇ ਵਾਰ ਵਾਰ ਕੇਂਦਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਸਬੰਧੀ ਵੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ । ਸਿ਼ਵਰਾਜ ਚੌਹਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਸੰਸਥਾਵਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਜਾਂਦਾ ਹੈ । ਦੱਸਣਯੋਗ ਹੈ ਕਿ ਕਿਸਾਨ ਨੇਤਾ ਕਿਸਾਨੀ ਹਿਤੈਸ਼ੀ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਪੰਜਾਬ ਦੇ ਖਨੌਰੀ ਬਾਰਡਰ ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ ।