ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਵੱਖ ਵੱਖ ਮੁੱਦਿਆਂ `ਤੇ ਕੀਤਾ ਵਿਚਾਰ ਵਟਾਂਦਰਾ
ਚੰਡੀਗੜ੍ਹ : ਹਰਿਆਣਾ ਦੇ ਨਾਇਬ ਸਿੰਘ ਸੈਣੀ ਵੱਲੋਂ ਅੱਜ ਹਰਿਆਣਾ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ `ਚ ਸੈਣੀ ਵੱਲੋਂ ਕਿਸਾਨਾਂ ਨਾਲ ਕਈ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਹਰਿਆਣਾ ਦੇ ਨਾਇਬ ਸਿੰਘ ਸੈਣੀ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਉਹ ਮੈਂ ਇੱਕ ਕਿਸਾਨ ਪਰਿਵਾਰ ਤੋਂ ਹਾਂ ਅਤੇ ਖੁਦ ਖੇਤਾਂ ਵਿੱਚ ਵਾਹੀ ਕੀਤੀ ਹੈ, ਮੈਂ ਹਰ ਕਦਮ `ਤੇ ਕਿਸਾਨ ਭਰਾਵਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਦਾ ਹਾਂ ਅਤੇ ਉਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕਰਦਾ ਹਾਂ।ਅੱਜ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕਿਸਾਨ ਹਿੱਤਾਂ ਦੇ ਕਈ ਮੁੱਦਿਆਂ `ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਖੇਤੀ ਦੇ ਵਿਕਾਸ ਅਤੇ ਕਿਸਾਨ ਖੁਸ਼ਹਾਲ ਹੋਣ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਚਰਚਾ `ਚ ਕਈ ਸੁਝਾਅ ਵੀ ਆਏ, ਜਿਨ੍ਹਾਂ `ਤੇ ਅਸੀਂ ਕੰਮ ਕਰਾਂਗੇ।ਕਿਸਾਨ ਲਗਾਤਾਰ ਵਧਣਾ ਚਾਹੀਦਾ ਹੈ, ਸਾਡਾ ਦੇਸ਼ ਵਧਣਾ ਚਾਹੀਦਾ ਹੈ ਅਤੇ ਭਾਰਤ ਵਿਕਸਤ ਹੋਣਾ ਚਾਹੀਦਾ ਹੈ; ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਾਡੀ ਨਿਰਵਿਘਨ ਸਰਕਾਰ ਦਾ ਸੰਕਲਪ ਹੈ।