O. P. Rana

ਹਾਈਕੋਰਟ ਨੇ ਕੀਤੀ ਓ. ਪੀ. ਰਾਣਾ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ

ਚੰਡੀਗੜ੍ਹ, 29 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋੋਰਟ (High Court) ਵਲੋਂ ਓ. ਪੀ. ਰਾਣਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ (Application rejected) ਕਰ ਦਿੱਤੀ ਗਈ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਦੌਰਾਨ ਜਿਸ ਓ. ਪੀ. ਰਾਣਾ ਦੀ ਅਗਾਊਂ ਜ਼ਮਾਨਤ (Anticipatory bail) ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ ਉਹ ਪੰਜਾਬ ਵਿਜੀਲੈਂਸ ਵਿਭਾਗ ਦੇ ਡੀ. ਜੀ. ਪੀ. ਦੇ ਰੀਡਰ ਹਨ । ਹਾਈਕੋਰਟ ਨੇ 20 ਲੱਖ ਰੁਪਏ ਦੀ ਰਿਸ਼ਵਤ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਓ. ਪੀ. ਰਾਣਾ (O. P. Rana) ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਵੀ ਰਾਣਾ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਮਗਰੋਂ ਉਸ ਨੇ ਹਾਈਕੋਰਟ ਦਾ ਰੁਖ ਕੀਤਾ ਸੀ ।

ਕੀ ਸਾਹਮਣੇ ਆਇਆ ਸੀ. ਬੀ. ਆਈ. ਦੀ ਜਾਂਚ ਵਿਚ

ਸੀ. ਬੀ. ਆਈ. (C. B. I.) ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੂਰੇ ਰਿਸ਼ਵਤਖੋਰੀ ਦੇ ਨੈੱਟਵਰਕ ਵਿੱਚ ਡੀ. ਜੀ. ਪੀ. ਵਿਜੀਲੈਂਸ ਦੇ ਰੀਡਰ ਓ. ਪੀ. ਰਾਣਾ ਦੀ ਮੁੱਖ ਅਤੇ ਸਰਗਰਮ ਭੂਮਿਕਾ ਸੀ । ਸੀ. ਬੀ. ਆਈ. ਮੁਤਾਬਕ ਛਾਪੇਮਾਰੀ ਵਾਲੇ ਦਿਨ ਓ. ਪੀ. ਰਾਣਾ ਟੀਮ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ । ਹਾਈਕੋਰਟ ਵੱਲੋਂ ਵੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਹੁਣ ਫ਼ਰਾਰ ਚੱਲ ਰਹੇ ਓ. ਪੀ. ਰਾਣਾ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ ਅਤੇ ਸੀ. ਬੀ. ਆਈ. ਵੱਲੋਂ ਉਸ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ।

Leave a Comment

Your email address will not be published. Required fields are marked *

Scroll to Top