Baltej Pannu

ਗ੍ਰਹਿ ਮੰਤਰੀ ਸ਼ਾਹ ਤੇ ਆਮ ਆਦਮੀ ਪਾਰਟੀ ਦੇ ਨੇਤਾ ਨੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ, 24 ਅਪ੍ਰੈਲ 2026 : ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਬਲਤੇਜ ਸਿੰਘ ਪਨੂੰ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ‘ਤੇ ਗੰਭੀਰ ਦੋਸ਼ ਲਗਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਦੋਸ਼ ਲਗਾਏ ਗਏ ਹਨ ਗ੍ਰਹਿ ਮੰਤਰੀ ਤੇ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ (Baltej Pannu) ਨੇ ਜੋ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ‘ਤੇ ਗੰਭੀਰ ਦੋਸ਼ ਲਗਾਏ ਹਨ ਦੌਰਾਨ ਦਾਅਵਾ ਕੀਤਾ ਹੈ ਕਿ ਗ੍ਰਹਿ ਮੰਤਰੀ (Home Minister) ਵਲੋਂ ਰਾਘਵ ਚੱਢਾ ਨੂੰ ਸੰਸਦ ਮੈਂਬਰਾਂ ਨੂੰ ਤੋੜਨ ਲਈ ਇੱਕ ਸਾਧਨ ਵਜੋਂ ਵਰਤਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਰਿਪੋਰਟਾਂ ਹਨ ਕਿ ਸ਼ਾਹ ਨੇ ਚੱਢਾ ਨੂੰ ਕਿਹਾ ਸੀ ਕਿ ਜੇਕਰ ਉਹ ਸੱਤ ਸੰਸਦ ਮੈਂਬਰਾਂ ਨੂੰ ਤੋੜ ਸਕਦੇ ਹਨ, ਤਾਂ ਉਨ੍ਹਾਂ ਨੂੰ ਮੰਤਰੀ ਬਣਾਇਆ ਜਾਵੇਗਾ ।

ਜਿਥੇ ਭਾਜਪਾ ਸੱਤਾ ਵਿਚ ਨਹੀਂ ਹੈ ਉਥੇ ਡਰਾਉਣ ਦੀਆਂ ਕੋਸਿ਼ਸ਼ਾਂ ਭਾਜਪਾ ਦੀਆਂ ਹਨ ਜਾਰੀ

ਪੰਨੂ ਨੇ ਦੋਸ਼ ਲਗਾਇਆ ਕਿ ਜਦੋਂ ਤੋਂ ਭਾਰਤੀ ਜਨਤਾ ਪਾਰਟੀ (Bharatiya Janata Party) ਕੇਂਦਰ ਵਿੱਚ ਸੱਤਾ ਵਿੱਚ ਆਈ ਹੈ, ਉਨ੍ਹਾਂ ਰਾਜਾਂ ਵਿੱਚ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਡਰਾਉਣ ਅਤੇ ਮਜਬੂਰ ਕਰਨ ਦੀਆਂ ਕੋਸਿਸ਼ਾਂ ਕੀਤੀਆਂ ਗਈਆਂ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ। ਅਜਿਹਾ ਪਹਿਲਾਂ ਦਿੱਲੀ ਵਿੱਚ ਨਹੀਂ ਹੋਇਆ ਸੀ, ਪਰ ਹੁਣ ਪੰਜਾਬ ਵਿੱਚ ਵੀ ਹੋ ਰਿਹਾ ਹੈ ।

ਚੋਣਾਂ ਨੇੜੇ ਆਉਂਦਿਆਂ ਹੀ ਹੋ ਜਾਂਦੀਆਂ ਹਨ ਕੇਂਦਰੀ ਏਜੰਸੀਆਂ ਸਰਗਰਮ

ਪੰਨੂ ਨੇ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਕੇਂਦਰੀ ਜਾਂਚ ਏਜੰਸੀਆਂ ਈ. ਡੀ., ਸੀ. ਬੀ. ਆਈ. ਅਤੇ ਚੋਣ ਕਮਿਸ਼ਨ ਆਗੂਆਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਲਈ ਦਬਾਅ ਪਾਉਣ ਲਈ ਸਰਗਰਮ ਹੋ ਜਾਂਦੇ ਹਨ । ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਵੀ ਇਸੇ ਤਰ੍ਹਾਂ ਦੇ ਮਾਮਲੇ ਦਰਜ ਕੀਤੇ ਗਏ ਸਨ, ਅਤੇ ਉਹ ਜੇਲ੍ਹ ਵੀ ਗਏ ਸਨ, ਪਰ ਅੰਤ ਵਿੱਚ ਕੁਝ ਵੀ ਸਾਬਤ ਨਹੀਂ ਹੋ ਸਕਿਆ। ਉਹ ਅਦਾਲਤ ਵਿੱਚ ਅਸਫਲ ਰਹੇ ।

Leave a Comment

Your email address will not be published. Required fields are marked *

Scroll to Top