ਜੰਮੂ ਕਸ਼ਮੀਰ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਅਸਥਾਈ ਹੈ ਅਤੇ ਕੇਂਦਰ ਸਰਕਾਰ ਸੂਬੇ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਪੂਰਾ ਕਰੇਗੀ : ਉਮਰ
ਸ੍ਰੀਨਗਰ : ਜੰਮੂ ਕਸ਼ਮੀਰ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਅਸਥਾਈ ਹੈ ਦੀ ਆਸ ਪ੍ਰਗਟਾਉਂਦਿਆਂ ਅਤੇ ਕੇਂਦਰ ਸਰਕਾਰ ਸੂਬੇ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਪੂਰਾ ਕਰੇਗੀ ਸਬੰਧੀ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੇਰ-ਏ-ਕਸ਼ੀਮਰ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਆਪਣਾ ਸੂਬੇ ਦਾ ਦਰਜਾ ਵਾਪਸ ਲੈਣਾ ਹੈ। ਅਸੀਂ ਲੋਕ ਹੁਣ ਆਸ ਕਰ ਰਹੇ ਹਾਂ ਕਿ ਸਾਡੇ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ। ਸਭ ਤੋਂ ਵੱਡਾ ਵਾਅਦਾ ਸੂਬੇ ਦਾ ਦਰਜਾ ਬਹਾਲ ਕਰਨਾ ਹੈ।’’ ਉਨ੍ਹਾਂ ਕਿਹਾ, ‘‘ਸੁਪਰੀਮ ਕੋਰਟ ਨੇ ਵੀ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਸੂਬੇ ਦਾ ਦਰਜਾ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ। ਉਦੋਂ ਤੋਂ ਇਕ ਸਾਲ ਲੰਘ ਚੁੱਕਾ ਹੈ ਅਤੇ ਸਾਡਾ ਮੰਨਣਾ ਹੈ ਕਿ ਇਕ ਸਾਲ ਕਾਫੀ ਹੁੰਦਾ ਹੈ।ਮੁੱਖ ਮੰਤਰੀ ਨੇ ਆਪਣੀ ਦੋ ਮਹੀਨੇ ਪੁਰਾਣੀ ਸਰਕਾਰ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ। ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰ ਨੂੰ ਉਪ ਰਾਜਪਾਲ ਨਾਲ ਮਿਲ ਕੇ ਕੰਮ ਕਰਨਾ ਹੁੰਦਾ ਹੈ। ਅਬਦੁੱਲਾ ਨੇ ਕਿਹਾ ਕਿ ਸਾਨੂੰ ਸੱਤਾ ਵਿੱਚ ਆਏ ਦੋ ਮਹੀਨੇ ਦੋ ਥੋੜਾ ਵੱਧ ਸਮਾਂ ਹੋ ਗਿਆ ਹੈ। ਸਾਨੂੰ ਇਹ ਸਮਝਣ ਵਿੱਚ ਸਮਾਂ ਲੱਗਾ ਕਿ ਯੂਟੀ ਸਰਕਾਰ ਕਿਵੇਂ ਕੰਮ ਕਰਦੀ ਹੈ। ਅਸੀਂ ਪਹਿਲਾਂ ਵੀ ਸਰਕਾਰ ਚਲਾ ਚੁੱਕੇ ਹਾਂ ਪਰ ਉਸ ਸਰੂਪ ਤੇ ਮੌਜੂਦਾ ਸਰੂਪ ਵਿੱਚ ਕਾਫੀ ਫ਼ਰਕ ਹੈ।