ਅੰਮ੍ਰਿਤਸਰ, 20 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਬੀ-ਡਵੀਜਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਬੀ-ਡਵੀਜ਼ਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਡਰੰਮਾ ਵਾਲਾ ਬਾਜ਼ਾਰ ਵਿਚ ਇੱਕ ਲੜਾਈ ਵਿਚ ਦਖਲ ਦੇਣ ਗਏ ਜਿਸ ਵਿਅਕਤੀ ਦਾ ਗੋਲੀ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ਦਾ ਨਾਮ ਦਵਿੰਦਰ ਸਿੰਘ ਉਰਫ਼ ਸਾਬੂ ਹੈ ।
ਕੀ ਹੈ ਪੂਰਾ ਮਾਮਲਾ
ਸੂਚਨਾ ਮੁਤਾਬਕ ਦਵਿੰਦਰ ਸਿੰਘ ਉਰਫ ਸਾਬੂ ਜਿਸ ਨੇ ਕਥਿਤ ਤੌਰ ‘ਤੇ ਆਪਣੇ ਦੋਸਤ ਬਲਵਿੰਦਰ ਸਿੰਘ ਉਰਫ਼ ਰਾਜਾ ਅਤੇ ਜਸਕਰਨ ਸਿੰਘ ਵਿਚਕਾਰ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ ਦੌਰਾਨ ਹੋਈ ਖੂਨੀ ਝੜਪ ਵਿਚ ਬਲਵਿੰਦਰ ਸਿੰਘ ਅਤੇ ਉਸ ਦੇ ਦੋਸਤ ਅਰੁਣ ਕੁਮਾਰ ਅਤੇ ਅਜਮੇਰ ਸਿੰਘ ਉਰਫ਼ ਜਿੰਮੀ ਵੀ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ ।
ਕੀ ਦੱਸਿਆ ਪੁਲਸ ਅਧਿਕਾਰੀ ਨੇ
ਪੰਜਾਬ ਪੁਲਸ (Punjab Police) ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਆਫ ਪੁਲਸ ਹਰਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੁਲਸ ਸਟੇਸ਼ਨ ਬੀ-ਡਵੀਜ਼ਨ ਵਿਖੇ ਪੁਲਸ ਵਲੋਂ ਜਸਕਰਨ ਸਿੰਘ, ਪ੍ਰੀਤ ਸਿੰਘ, ਰਾਹੁਲ ਅਤੇ ਚਾਰ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ (Case registered) ਕੀਤਾ ਹੈ । ਏ. ਡੀ. ਸੀ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।




