Pathanmajra

ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪਟਿਆਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪਟਿਆਲਾ, 25 ਮਾਰਚ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੂੰ ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਸਰੀਰਕ ਸੋਸ਼ਣ ਦੇ ਦੋਸ਼ਾਂ ਤੋਂ ਬਾਅਦ ਫਰਾਰ ਚੱਲ ਰਹੇ ਸਨ ਪਠਾਣਮਾਜਰਾ

ਵਿਧਾਇਕ ਪਠਾਣਮਾਜਰਾ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਲਾਏ ਸਰੀਰਕ ਸੋਸ਼ਣ (Physical abuse) ਦੇ ਇਲਜ਼ਾਮਾਂ ਤੋਂ ਬਾਅਦ ਫਰਾਰ ਚੱਲ ਰਹੇ ਸਨ। ਪਠਾਣਮਾਜਰਾ ਵੱਲੋਂ ਅਦਾਲਤ ’ਚ ਆਪਣੀ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ ਪਰ ਅਦਾਲਤ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵਾਲੀ ਨੂੰ ਖਾਰਜ ਕਰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ । ਜਿਸ ਤੋਂ ਬਾਅਦ ਉਨ੍ਹਾਂ ਜ਼ਮਾਨਤ ਲੈਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੀ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਉਥੋਂ ਵੀ ਜ਼ਮਾਨਤ ਨਹੀਂ ਮਿਲੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਪਠਾਣਮਾਜਰਾ ਨੂੰ ਭਗੌੜਾ ਐਲਾਨ ਦਿੱਤਾ ਸੀ ।

ਕੀ ਦੱਸਿਆ ਐਸ. ਐਸ. ਪੀ. ਪਟਿਆਲਾ ਨੇ

ਐਸ. ਐਸ. ਪੀ. ਪਟਿਆਲਾ (S. S. P. Patiala) ਵਰੁਣ ਸ਼ਰਮਾ ਨੇ ਦੱਸਿਆ ਪਟਿਆਲਾ ਪੁਲਸ ਦੀਆਂ 5-6 ਟੀਮਾਂ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਕੰਮ ਕਰ ਰਹੀਆਂ ਸਨ । ਉਨ੍ਹਾਂ ਦੱਸਿਆ ਕਿ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ । ਗ੍ਰਿਫ਼ਤਾਰ ਸਮੇਂ ਉਨ੍ਹਾਂ ਇਕ ਸਕਾਰਪੀਓ ਗੱਡੀ ’ਚੋਂ 3 ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਐਸ. ਐਸ. ਪੀ. ਨੇ ਦੱਸਿਆ ਕਿ ਪਠਾਣਮਾਜਰਾ ਨੂੰ ਲੈ ਕੇ ਪੁਲਸ ਪਟਿਆਲਾ ਪਹੁੰਚ ਚੁੱਕੀ ਹੈ ਅਤੇ ਉਨ੍ਹਾਂ ਨੂੰ ਅੱਜ ਹੀ ਅਦਾਲਤ ਵਿਚ ਪੇ਼ਸ ਕਰਕੇ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ।

Read More : ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

Leave a Comment

Your email address will not be published. Required fields are marked *

Scroll to Top