ਮੋਦੀ ਵੱਲੋਂ ਸੀਨੀਅਰ ਸਿਟੀਜ਼ਨਜ਼ ਨੂੰ ਆਯੂਸ਼ਮਾਨ ਵਯ ਵੰਦਨਾ ਕਾਰਡ ਦਾ ਲਾਹਾ ਲੈਣ ਦੀ ਅਪੀਲ
ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਸਿਟੀਜ਼ਨਜ਼ ਵੱਲੋਂ ਆਯੁਸ਼ਮਾਨ ਵਯ ਵੰਦਨਾ ਕਾਰਡ ਦਾ ਵਧ ਤੋਂ ਵਧ ਫਾਇਦਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸੀਨੀਅਰ ਸਿਟੀਜ਼ਨਜ਼ ਵੱਲੋਂ ਆਯੁਸ਼ਮਾਨ ਵਯ ਵੰਦਨਾ ਕਾਰਡ ਲਈ ਦਿਖਾਇਆ ਗਿਆ ਉਤਸ਼ਾਹ ਕਾਫੀ ਤਸੱਲੀਬਖ਼ਸ਼ ਹੈ । ਉਨ੍ਹਾਂ ਦਾ ਇਹ ਬਿਆਨ ਇਕ ਮੀਡੀਆ ਰਿਪੋਰਟ ਤੋਂ ਬਾਅਦ ਆਇਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਇਸੇ ਸਾਲ 29 ਅਕਤੂਬਰ ਨੂੰ ਸ਼ੁਰੂ ਕੀਤੇ ਗਏ ਆਯੁਸ਼ਮਾਨ ਵਯ ਵੰਦਨਾ ਕਾਰਡ ਲਈ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਹੁਣ ਤੱਕ 25 ਲੱਖ ਤੱਕ ਪਹੁੰਚ ਚੁੱਕੀ ਹੈ। ਇਸ ਯੋਜਨਾ ਦੇ ਲਾਂਚ ਹੋਣ ਤੋਂ ਬਾਅਦ ਹੁਣ ਤੱਕ ਇਸ ਤਹਿਤ ਲਾਭਪਾਤਰੀਆਂ ਵੱਲੋਂ 40 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਵੀ ਕਰਵਾਇਆ ਜਾ ਚੁੱਕਾ ਹੈ। ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ 70 ਸਾਲ ਤੇ ਵੱਧ ਉਮਰ ਦੇ 22,000 ਤੋਂ ਜਿ਼ਆਦਾ ਸੀਨੀਅਰ ਸਿਟੀਜ਼ਨਜ਼ ਲਾਭ ਪ੍ਰਾਪਤ ਕਰ ਚੁੱਕੇ ਹਨ ।