ਐੱਨ. ਡੀ. ਏ. ਆਗੂਆਂ ਕੀਤੀ ਅਟਲ ਬਿਹਾਰੀ ਵਾਜਪਈ ਦੀ ਜਨਮ ਸ਼ਤਾਬਦੀ ਮੌਕੇ ਸੁਸ਼ਾਸਨ ਅਤੇ ਸਿਆਸੀ ਮੁੱਦਿਆਂ ਬਾਰੇ ਚਰਚਾ
ਨਵੀਂ ਦਿੱਲੀ : ਕੌਮੀ ਜਮਹੂਰੀ ਗੱਠਜੋੜ (ਐੱਨ. ਡੀ. ਏ.) ਦੇ ਆਗੂਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਜਨਮ ਸ਼ਤਾਬਦੀ ਮੌਕੇ ਇਥੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੀਟਿੰਗ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਤੇਲਗੂ ਦੇਸਮ ਪਾਰਟੀ ਦੇ ਪ੍ਰਧਾਨ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ, ਜਨਤਾ ਦਲ (ਯੂ) ਆਗੂ ਤੇ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ, ਅਪਨਾ ਦਲ (ਐੱਸ) ਦੇ ਪ੍ਰਧਾਨ ਤੇ ਕੇਂਦਰੀ ਮੰਤਰੀ ਅਨੂਪ੍ਰਿਆ ਪਟੇਲ, ਜਨਤਾ ਦਲ (ਐੱਸ) ਆਗੂ ਅਤੇ ਕੇਂਦਰੀ ਮੰਤਰੀ ਐੱਚਡੀ ਕੁਮਾਰਸਵਾਮੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਬਿਹਾਰ ਦੇ ਹਿੰਦੂਸਤਾਨੀ ਅਵਾਮ ਮੋਰਚਾ (ਐੱਸ) ਦੇ ਆਗੂ ਤੇ ਮੋਦੀ ਸਰਕਾਰ ’ਚ ਮੰਤਰੀ ਜੀਤਨ ਰਾਮ ਮਾਂਝੀ, ਰਾਸ਼ਟਰੀ ਲੋਕ ਮੋਰਚਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਉਪੇਂਦਰ ਕੁਸ਼ਵਾਹਾ ਅਤੇ ਭਾਰਤ ਧਰਮ ਜਨ ਸੈਨਾ ਦੇ ਪ੍ਰਧਾਨ ਤੁਸ਼ਾਰ ਵੇਲਾਪੱਲੀ ਨੇ ਵੀ ਮੀਟਿੰਗ ’ਚ ਹਾਜ਼ਰੀ ਭਰੀ। ਸੂਤਰਾਂ ਮੁਤਾਬਕ ਐੱਨਡੀਏ ਆਗੂਆਂ ਨੇ ਚੰਗੇ ਸ਼ਾਸਨ ਅਤੇ ਸਿਆਸੀ ਮੁੱਦਿਆਂ ਬਾਰੇ ਚਰਚਾ ਕੀਤੀ ਹੈ ।