Nanak Singh

ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਵਿਚ ਜਾਂਚ ਲਈ ਨਵੀਂ ਸਿਟ ਦਾ ਹੋਇਆ ਗਠਨ

ਚੰਡੀਗੜ੍ਹ, 26 ਫਰਵਰੀ 2026 : ਪੰਜਾਬ ਵਿਚ ਲਾਪਤਾ ਹੋਏ 328 ਪਾਵਨ ਸਰੂਪਾਂ (Pavitar Saroop) ਦੀ ਜਾਂਚ ਨੂੰ ਤੇਜ ਤੇ ਨਿਰਪੱਖ ਢੰਗ ਨਾਲ ਅੱਗੇ ਵਧਾਉਣ ਲਈ ਨਵੀਂ ਸਿਟ (New S. I. T.) ਦਾ ਗਠਨ ਕੀਤਾ ਗਿਆ ਹੈ ।

ਕੌਣ ਕੌਣ ਹੈ ਨਵੀਂ ਗਠਿਤ ਕੀਤੀ ਗਈ ਸਿਟ ਵਿਚ

ਮਿਲੀ ਜਾਣਕਾਰੀ ਮੁਤਾਬਕ ਪਾਵਨ ਸਰੂਪਾਂ ਦੀ ਜਾਂਚ ਅੱਗੇ ਤੇਜੀ ਨਾਲ ਵਧਾਉਣ ਲਈ ਜੋ ਨਵੀਂ ਇਨਵੈਸਟੀਗੇਸ਼ਨ ਟੀਮ (Investigation Team) (ਸਿਟ) ਦਾ ਗਠਨ ਕੀਤਾ ਗਿਆ ਹੈ ਵਿਚ ਐਸ. ਆਈ. ਟੀ. ਦੇ ਚੇਅਰਮੈਨ ਵਜੋਂ ਨਾਨਕ ਸਿੰਘ (ਆਈ. ਪੀ. ਐਸ.) ਦੀ ਨਿਯੁਕਤੀ ਕੀਤੀ ਗਈ ਹੈ । ਟੀਮ ਦੇ ਹੋਰ ਮੈਂਬਰਾਂ ਵਿਚ ਐਸ. ਐਸ. ਪੀ. ਖੰਨਾ ਦਰਪਨ ਆਹਲੂਵਾਲੀਆ (ਆਈ. ਪੀ. ਐਸ.), ਐਸ. ਪੀ. (ਡਿਟੈਕਟਿਵ) ਪਟਿਆਲਾ ਗੁਰਬੰਸ ਸਿੰਘ ਬੈਂਸ (ਪੀ. ਪੀ. ਐਸ.), ਐਸ. ਪੀ. ਸਪੈਸ਼ਲ ਬ੍ਰਾਂਚ ਮੁਹਾਲੀ ਸੁਖਨਾਜ਼ ਸਿੰਘ (ਪੀ. ਪੀ. ਐਸ.), ਏ. ਸੀ. ਪੀ. ਅੰਮ੍ਰਿਤਸਰ ਹਰਮਿੰਦਰ ਸਿੰਘ (ਪੀ. ਪੀ. ਐਸ.) ਅਤੇ ਐਸ. ਐਚ. ਓ. ਸੀ-ਡਿਵੀਜ਼ਨ ਸਬ-ਇੰਸਪੈਕਟਰ ਰਜਵੰਤ ਕੌਰ ਨੂੰ ਸ਼ਾਮਿਲ ਕੀਤਾ ਗਿਆ ਹੈ ।

ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਕੀ ਹੁਕਮ ਕੀਤੇ ਗਏ ਹਨ ਜਾਰੀ

ਪ੍ਰਾਪਤ ਸੂਚਨਾ ਮੁਤਾਬਕ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਪੁਲਸ ਕਮਿਸ਼ਨਰ ਅੰਮ੍ਰਿਤਸਰ (Police Commissioner Amritsar) ਵਲੋਂ ਐਸ. ਆਈ. ਟੀ. ਨੂੰ ਹਰ ਤਰ੍ਹਾਂ ਦਾ ਲੌਜਿਸਟਿਕ ਅਤੇ ਪ੍ਰਸ਼ਾਸਨਿਕ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ ਤਾਂ ਜੋ ਜਾਂਚ ਨਿਰਪੱਖ, ਵਿਗਿਆਨਿਕ ਢੰਗ ਨਾਲ ਅਤੇ ਤੁਰੰਤ ਸਮੇਂ ਅੰਦਰ ਪੂਰੀ ਕੀਤੀ ਜਾ ਸਕੇ । ਸੂਤਰਾਂ ਮੁਤਾਬਕ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਉੱਚ ਪੱਧਰੀ ਨਿਗਰਾਨੀ ਹੇਠ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿਚ ਲਿਆਂਦਾ ਜਾਵੇਗਾ ।

ਕਦੋਂ ਦਰਜ ਕੀਤਾ ਗਿਆ ਸੀ ਕੇਸ

ਜਿਕਰਯੋਗ ਹੈ ਕਿ ਇਹ ਮਾਮਲਾ ਪੁਲਸ ਸਟੇਸ਼ਨ ‘ਸੀ’ ਡਿਵੀਜ਼ਨ, ਅੰਮ੍ਰਿਤਸਰ ਵਿਚ ਐਫ. ਆਈ. ਆਰ. ਨੰਬਰ 168 ਤਹਿਤ 7 ਦਸੰਬਰ 2025 ਨੂੰ ਦਰਜ ਕੀਤਾ ਗਿਆ ਸੀ । ਮਾਮਲਾ ਆਈ. ਪੀ. ਸੀ. ਦੀਆਂ ਧਾਰਾਵਾਂ 295, 295-ਏ, 409, 465 ਅਤੇ 120-ਬੀ ਅਧੀਨ ਦਰਜ ਹੈ । ਨਵੇਂ ਜਾਰੀ ਹੁਕਮਾਂ ਅਨੁਸਾਰ ਇਸ ਤੋਂ ਪਹਿਲਾਂ ਬਣਾਈਆਂ ਗਈਆਂ ਤਿੰਨ ਟੀਮਾਂ ਦੇ ਆਦੇਸ਼ ਰੱਦ ਕਰਦੇ ਹੋਏ ਤਾਜ਼ਾ ਐਸ. ਆਈ. ਟੀ. (S. I. T.) ਦਾ ਗਠਨ ਕੀਤਾ ਗਿਆ ਹੈ ।

Read More : ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ : ਜਥੇਦਾਰ ਗੱੜ੍ਹਗਜ

Leave a Comment

Your email address will not be published. Required fields are marked *

Scroll to Top