narcotic pills recovered

ਥਾਣੇ ਗਏ ਦੋਹਾਂ ਧਿਰਾਂ ਵਿਚੋਂ ਦੂਜੀ ਧਿਰ ਨੇ ਸਿ਼ਕਾਇਤਕਰਤਾ ਨੂੰ ਥਾਣੇ ਵਿਚ ਹੀ ਕੁੱਟਿਆ

ਘਨੌਰ, 28 ਜੂਨ 2025 : ਥਾਣਾ ਘਨੌਰ (Police Station Ghanaur) ਪੁਲਸ ਨੇ ਤਿੰਨ ਵਿਰੁੱਧ ਕੁੱਟਮਾਰ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਧਾਰਾਵਾਂ 115 (2), 126 (2), 194 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰੀਕ ਸਿੰਘ ਪੁੱਤਰ ਸਰੂਪ ਸਿੰਘ, ਨਰਿੰਦਰ ਸਿੰਘ ਪੁੱਤਰ ਹਰਨੇਕ ਸਿੰਘ, ਇੰਦਰਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀਆਨ ਮਹਿਦੂਦਾ ਸ਼ਾਮਲ ਹਨ।

ਤਿੰਨ ਵਿਰੁੱਧ ਕੁੱਟਮਾਰ ਕੀਤੇ ਜਾਣ ਤਹਿਤ ਕੇਸ ਦਰਜ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਬਲਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਘਨੌਰੀ ਖੇੜਾ ਥਾਣਾ ਘਨੌਰ ਨੇ ਦੱਸਿਆ ਕਿ 20 ਜੂਨ 2025 ਨੂੰ ਵੱਟ ਦੇ ਰੌਲੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਤਕਰਾਰਬਾਜੀ (Quarrel) ਹੋ ਗਈ ਸੀ, ਜਿਸ ਸਬੰਧੀ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਸੀ ਤਾਂ ਗਲਬਾਤ ਦੌਰਾਨ ਦੋਵੇਂ ਧਿਰਾਂ ਵਿੱਚ ਫਿਰ ਤੋ ਤਕਰਾਰਬਾਜੀ ਹੋ ਗਈ ਅਤੇ ਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ (Beating) ਕੀਤੀ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੰਧ ਪੋਕਸੋ ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top