ਚੰਡੀਗੜ੍ਹ, 19 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਦੀਆਂ ਕਿਸਾਨ ਪੱਖੀ ਨੀਤੀਆਂ ਸਦਕਾ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨ (Paddy procurement season) ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ ।
ਅਪ੍ਰੈਲ-ਮਈ `ਚ ਕਣਕ ਦੇ ਸੀਜ਼ਨ ਦੌਰਾਨ 130 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਗਈ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਦੱਸਿਆ ਕਿ ਦੋਵਾਂ ਸੀਜ਼ਨਾਂ `ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਮੰਡੀਆਂ `ਚ ਸਫਾਈ, ਪੀਣ ਵਾਲੇ ਪਾਣੀ ਅਤੇ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ।
ਉਨ੍ਹਾਂ ਕਿਹਾ ਕਿ ਅਪ੍ਰੈਲ-ਮਈ `ਚ ਕਣਕ ਦੇ ਸੀਜ਼ਨ (Wheat season) ਦੌਰਾਨ 130 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਦੇ ਖਾਤਿਆਂ `ਚ 27,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਜਮ੍ਹਾ ਕਰਵਾਈ ਗਈ । ਉੱਥੇ ਹੀ, ਅਕਤੂਬਰ-ਨਵੰਬਰ `ਚ ਝੋਨੇ ਦੀ ਖਰੀਦ ਦੌਰਾਨ 156 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ।
Read More : ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ




