ਨਾਭਾ, 13 ਅਪੈ੍ਰਲ : ਥਾਣਾ ਸਦਰ ਨਾਭਾ ਦੀ ਪੁਲਸ ਨੇ ਦੋ ਜਣਿਆਂ ਵਿਰੁੱਧ 40 ਗ੍ਰਾਮ ਨਸ਼ੀਲਾ ਪਾਊਡਰ ਮਿਲਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਾਇਆ ਰਾਣੀ ਪਤਨੀ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ, ਚਮਕੋਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ ਸ਼ਾਮਲ ਹਨ ।
ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਪੁਲਸ ਮੁਤਾਬਕ ਏ. ਐਸ. ਆਈ. ਗੁਰਚਰਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਨਰਮਾਣਾ ਕੋਲ ਮੌਜੂਦ ਸੀ ਨੇ ਜਦੋਂ ਉਪਰੋਕਤ ਦੋਹਾਂ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਨ੍ਹਾਂ ਕੋਲੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।




