Rakhra

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਰੱਖੜਾ ਦਾ ਪਾਰਟੀ ਵਿਚ ਸਵਾਗਤ

ਪਟਿਆਲਾ, 16 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ (Surjit Singh Rakhra) ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ ਭਰਵਾਂ ਸਵਾਗਤ ਕੀਤਾ ।

ਕੌਣ ਕੌਣ ਮੌਜੂਦ ਸੀ ਸ਼ਮੂਲੀਅਤ ਮੌਕੇੇ

ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਰੱਖੜਾ ਦੇ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਸ਼ਾਮਲ ਕਰਵਾਏ ਜਾਣ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ, ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵਮਾਨ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ ਆਦਿ ਸ਼ਖਸੀਅਤਾਂ ਮੌਜੂਦ ਸਨ।

ਕੌਣ ਹਨ ਸੁਰਜੀਤ ਸਿੰਘ ਰੱਖੜਾ

ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਰੱਖੜਾ ਸਾਬਕਾ ਅਕਾਲੀ ਕੈਬਨਿਟ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਹਨ ਤੇ ਹੁਣ ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਕਿਉਕਿ ਉਨ੍ਹਾਂ ਨੂੰ ਮੁੱਖ ਮੰਤਰੀ ਮਾਨ ਵਲੋਂ ਬੇਅਦਬੀਆਂ ਦੇ ਮੁੱਦੇ ਤੇ ਪਾਸ ਕੀਤਾ ਗਿਆ ਕਾਨੂੰਨ ਪਹਿਲ ਦੇ ਆਧਾਰ ਤੇ ਪਾਸ ਕਰਨਾ ਬੇਹਦ ਹੀ ਪਸੰਦ ਆਇਆ ਹੈ ।

Leave a Comment

Your email address will not be published. Required fields are marked *

Scroll to Top