ਪੰਜਾਬ ਠੇਕਾ ਮੁਲਾਜ਼ਮ ਯੂਨੀਅਨ ਕਰੇਗਾ ਤਿੰਨ ਦਿਨ ਪੰਜਾਬ ਵਿਚ ਬਸਾਂ ਦਾ ਚੱਕਾ ਜਾਮ
ਚੰਡੀਗੜ੍ਹ : ਪੰਜਾਬ ਠੇਕਾ ਮੁਲਾਜ਼ਮ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਉਹ 6, 7 ਅਤੇ 8 ਜਨਵਰੀ ਨੂੰ ਪੰਜਾਬ ਵਿਚ ਚੱਕਾ ਜਾਮ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਮੁਤਾਬਕ ਜਿਹੜੇ ਤਿੰਨ ਦਿਨ ਬਸਾਂ ਦਾ ਚੱਕਾ ਜਾਮ ਰਹੇਗਾ ਦੌਰਾਨ ਇਹ ਜਾਮ ਪੀ. ਆਰ. ਟੀ. ਸੀ. ਤੇ ਪਨਬਸ ਵਲੋਂ ਰੱਖਿਆ ਜਾਵੇਗਾ । ਇਥੇ ਹੀ ਬਸ ਨਹੀਂ ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਿ਼ਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪਨਬਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ । ਇਸੇ ਲੜੀ ਤਹਿਤ ਬੀਤੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰਾ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਕੈਬਨਿਟ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਅਨੂਪ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੀਨੀਅਰ ਆਗੂ ਚਾਨਣ ਸਿੰਘ ਚੰਨਾ ਨੇ ਕੀਤੀ ਸੀ। ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰਾ ਭਗਤ ਨੂੰ ਮੰਗ-ਪੱਤਰ ਸੌਂਪਿਆ ਅਤੇ ਯੂਨੀਅਨ ਦੀਆਂ ਮੰਗਾਂ ਬਾਰੇ ਜਾਣੂੰ ਕਰਵਾਇਆ ਸੀ। ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਯੂਨੀਅਨ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਸੰਬੋਧਨ ਵੀ ਕੀਤਾ ਸੀ । ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਅਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਇਸ ਮੌਕੇ ਚੰਨਣ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਚੱਲ ਰਹੀ ਦੇਰੀ ਅਤੇ ਵਿਭਾਗੀ ਨੀਤੀਆਂ ਉਨ੍ਹਾਂ ਨੂੰ ਪ੍ਰੇਸ਼ਾਨੀ ਵਿਚ ਪਾ ਰਹੀਆਂ ਹਨ। ਮੰਤਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ । ਅਧਿਕਾਰੀਆਂ ਨੇ ਕਈ ਵਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਪਰ ਸਭ ਕੁਝ ਟਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 3 ਰੋਜ਼ਾ ਚੱਕਾ ਜਾਮ ਦੌਰਾਨ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪੱਧਰ ’ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ। ਤਿੰਨ ਰੋਜ਼ਾ ਧਰਨੇ ਦੌਰਾਨ ਸੀਨੀਅਰ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ। ਸਤਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਸਮੇਂ ਦੌਰਾਨ ਕਈ ਵਾਰ ਆਗੂਆਂ ਨੂੰ ਪੱਤਰ ਭੇਜੇ ਗਏ ਸਨ ਪਰ ਕੋਈ ਹੁੰਗਾਰਾ ਨਹੀਂ ਮਿਲਿਆ। ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਨੇਤਾ ਪਿੱਛੇ ਹਟ ਰਹੇ ਹਨ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਡੀਪੂ 1-2 ਨਾਲ ਸਬੰਧਿਤ ਯੂਨੀਅਨ ਨੇਤਾ ਹਾਜ਼ਰ ਸਨ। ਯੂਨੀਅਨ ਦੇ ਸੀਨੀਅਰ ਨੇਤਾਵਾਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਵਿਚ ਹੋ ਰਹੀ ਦੇਰੀ ਹੁਣ ਹੋਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਪ੍ਰਤੀ ਤੁਰੰਤ ਪ੍ਰਭਾਵ ਨਾਲ ਐਕਸ਼ਨ ਨਹੀਂ ਲਿਆ ਗਿਆ ਤਾਂ ਵਿਭਾਗ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਦਿੱਤੇ ਗਏ ਭਰੋਸੇ ਖੋਖਲੇ ਸਾਬਤ ਹੋ ਰਹੇ ਹਨ। ਵਿਭਾਗ ਵੱਲੋਂ ਕੱਚੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ, ਜਿਸ ਨਾਲ ਯੂਨੀਅਨ ਵਿਚ ਰੋਸ ਹੋਰ ਵੱਧਦਾ ਜਾ ਰਿਹਾ ਹੈ ।