Mann

ਸਿੱਖਿਆ ਕ੍ਰਾਂਤੀ` ਵਿਚ ਪੰਜਾਬ ਨੇ ਕੇਰਲ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ : ਮਾਨ

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ (Education Revolution) ਵਿਚ ਪੰਜਾਬ ਨੇ ਕੇਰਲ ਨੂੰ ਪਛਾੜ ਕੇ ਮੋਹਰੀ ਸਥਾਨ ਪ੍ਰਾਪਤ ਕੀਤਾ ਗਿਆ ਹੈ ।

ਹੋਰ ਕੀ ਕੀ ਦੱਸਿਆ ਮੁੱਖ ਮੰਤਰੀ ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਦੱਸਿਆ ਕਿ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪੰਜਾਬ ਦੇਸ਼ ਦੇ ਸਰਵੋਤਮ ਪ੍ਰਦਰਸ਼ਨ ਵਾਲੇ ਸੂਬੇ ਵਜੋਂ ਉੱਭਰਿਆ ਹੈ । ਨੀਤੀ ਆਯੋਗ ਦੀ ਨਵੀਂ ਰਿਪੋਰਟ ਵਿਚ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਰਾਸ਼ਟਰੀ ਰੈਂਕਿੰਗ ਵਿਚ ਚੋਟੀ ਦਾ ਸਥਾਨ ਦਿੱਤਾ ਗਿਆ ਹੈ ।

ਸੂਬੇ ਨੇ ਸਿੱਖਿਆ ਖੇਤਰ ਵਿਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ : ਮੁੱਖ ਮੰਤਰੀ

ਰਿਪੋਰਟ ਅਨੁਸਾਰ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿਚ ਪਹਿਲਾ ਸਥਾਨ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਤੇ ਨਾਲ ਹੀ ਸਰਕਾਰੀ ਸਕੂਲਾਂ ਵਿਚ ਸਮਾਰਟ ਕਲਾਸਰੂਮ, ਇੰਟਰਨੈੱਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿਚ ਵੀ ਵੱਡੇ ਪੱਧਰ `ਤੇ ਵਿਸਥਾਰ ਕੀਤਾ ਗਿਆ ਹੈ । ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੇ ਸਿੱਖਿਆ ਖੇਤਰ ਵਿਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ ।

ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਪੰਜਾਬ ਸਰਕਾਰ ਕੀਤਾ ਅਪ੍ਰਗੇਡ

ਪੰਜਾਬ ਸਰਕਾਰ (Punjab Government) ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮਾਂ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ । ਅੱਜ ਉਨ੍ਹਾਂ ਯਤਨਾਂ ਦਾ ਫਲ ਮਿਲ ਗਿਆ ਹੈ । ਸੂਬਾ ਸਰਕਾਰ ਨੇ ਬਿਹਤਰ ਨਿਵੇਸ਼ ਕੀਤਾ, ਜਿਸ ਦੇ ਹੁਣ ਸ਼ਾਨਦਾਰ ਨਤੀਜੇ ਮਿਲ ਰਹੇ ਹਨ ।

Leave a Comment

Your email address will not be published. Required fields are marked *

Scroll to Top