ਚੰਡੀਗੜ੍ਹ, 23 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਐਂਟੀ ਗੈਂਗਸਟਰ ਮੁਹਿੰਮ ਗੈਂਗਸਟਰਾਂ ‘ਤੇ ਵਾਰ (Attack on gangsters) ਨੂੰ 92ਵੇਂ ਦਿਨ ਵਿਚ ਦਾਖਲਾ ਮਿਲ ਚੁੱਕਿਆ ਹੈ ।
ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕਿੰਨੀਆਂ ਥਾਵਾਂ ਤੇ ਕੀਤੀ ਛਾਪੇਮਾਰੀ
’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 92ਵੇਂ ਦਿਨ ਪੰਜਾਬ ਪੁਲਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ । ਪੰਜਾਬ ਪੁਲਸ ਦੇ ਮੁਤਾਬਕ ਪੁਲਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ ।
61 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਗਿਆ ਛੱਡਿਆ
ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੰਜਾਬ ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਪੰਜਾਬ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਯੁੱਧ ਨਸਿਆਂ ਵਿਰੁੱਧ ਮੁਹਿੰਮ 471ਵੇਂ ਦਿਨ ਵਿਚ ਹੋਈ ਦਾਖਲ
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ (War on drugs) ਦੇ 417ਵੇਂ ਦਿਨ ਅੱਜ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1.1 ਕਿਲੋ ਹੈਰੋਇਨ, 67 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਸ ਦੇ ਨਾਲ ਸਿਰਫ 417 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ (Drug traffickers) ਦੀ ਗਿਣਤੀ 60,008 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।




