ਸੰਗਰੂਰ, 9 ਫਰਵਰੀ 2026 : ਪੰਜਾਬ ਦੇ ਸ਼ਹਿਰ ਦਿੜ੍ਹਬਾ (Dirba) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਯੂ. ਕੇ. ਦੇ ਬਰਮਿੰਘਮ (Birmingham) ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਦਿੜ੍ਹਬਾ ਦੇ ਵਸਨੀਕ ਜਿਸ ਨੌਜਵਾਨ ਦੀ ਯੂ. ਕੇ. (U. K.) ਦੇ ਬਰਮਿੰਘਮ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਦਾ ਨਾਮ ਸਿਮਰਨਜੀਤ ਸਿੰਘ ਹੈ । ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਆਪਣੇ ਤੇ ਪਰਿਵਾਰ ਦੇ ਚੰਗੇ ਭਵਿੱਖ ਲਈ 2016 ਵਿਚ ਯੂ. ਕੇ. ਚਲਿਆ ਗਿਆ ਸੀ ਤੇ ਉਥੇ ਹੀ ਰਹਿ ਰਿਹਾ ਸੀ ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਇਕ ਮਹੀਨਾ ਪਹਿਲਾਂ ਹੀ ਪੰਜਾਬ ਤੋਂ ਛੁੱਟੀ ਕੱਟ ਕੇ 12 ਜਨਵਰੀ ਨੂੰ ਵਾਪਸ ਗਿਆ ਸੀ । ਸਿਮਰਨਜੀਤ ਸਿੰਘ (Simranjit Singh) ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਇਸ ਨੌਜਵਾਨ ਦੀ ਬੇਵਕਤੀ ਮੌਤ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Read More : ਹਰਿਆਣਵੀ ਨੌਜਵਾਨ ਦੀ ਹੋਈ ਸੜਕ ਹਾਦਸੇ ਵਿਚ ਅਮਰੀਕਾ ਵਿਖੇ ਮੌਤ




