DGP punjab

ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 51ਵੇਂ ਦਿਨ ਕੀਤੀ 505 ਥਾਵਾਂ ਤੇ ਛਾਪੇਮਾਰੀ

ਚੰਡੀਗੜ੍ਹ, 13 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 51ਵੇਂ ਦਿਨ 505 ਥਾਵਾਂ ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।

219 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 7 ਹਥਿਆਰ ਕੀਤੇ ਬਰਾਮਦ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਦੇ 51ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਗ੍ਰਿਫਤਾਰ (Arrested) ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,099 ਹੋ ਗਈ ਹੈ । ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 115 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਦੇ 376ਵੇਂ ਦਿਨ 83 ਨਸ਼ਾ ਤਸਕਰ ਕਾਬੂ

ਪੁਲਸ ਟੀਮਾਂ ਨੇ ਨਸਿ਼ਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਨੂੰ 376ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 330 ਗ੍ਰਾਮ ਹੈਰੋਇਨ, 25 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ-ਕੈਪਸੂਲ ਅਤੇ 5800 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ ਸਿਰਫ 376 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,270 ਹੋ ਗਈ ਹੈ ।  ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ 471 ਥਾਵਾਂ ਤੇ ਛਾਪੇਮਾਰੀ ਕਰਦਿਆਂ 148 ਗ੍ਰਿ਼ਫਤਾਰ

Leave a Comment

Your email address will not be published. Required fields are marked *

Scroll to Top