SDM

ਐਸ. ਡੀ. ਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਸ ਨੇ ਲਿਆ ਹਿਰਾਸਤ ਵਿੱਚ

ਗੁਰਦਾਸਪੁਰ, 16 ਮਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸਬ-ਡਵੀਜਨਲ ਮੈਜਿਸਟ੍ਰੇਟ (ਐਸ. ਡੀ. ਐਮ.) ਨੂੰ ਅੱਜ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਇਹ ਮਹਿਲਾ ਐਸ. ਡੀ. ਐਮ.

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਗੁਰਦਾਸਪੁਰ ਵਿਖੇ ਐਸ. ਡੀ. ਐਮ. (S. D. M.) ਦੀ ਸੇਵਾ ਨਿਭਾਅ ਰਹੇ (ਪੀ. ਸੀ. ਐਸ.) ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ (Anupreet Kaur Randhawa) ਨੂੰ ਅੱਜ ਸਵੇਰੇ 7 ਵਜੇ ਪੱਟੀ ਪੁਲਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ । ਮਿਲੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ-ਰਾਜਸਥਾਨ ਹਾਈਵੇ ਲਈ ਐਕੁਵਾਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ।

ਅਨੁਪ੍ਰੀਤ ਤੇ ਪਹਿਲਾਂ ਹੀ ਚੱਲ ਰਿਹਾ ਸੀ ਗਬਨ ਦਾ ਕੇਸ

ਇਸ ਸੰਬੰਧੀ ਅਨੁਪ੍ਰੀਤ ਕੌਰ ਰੰਧਾਵਾ ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ । ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਜ਼ਿਲਾ ਪ੍ਰੀਸ਼ਦ ਦੀਆ ਚੋਣਾਂ ਦੌਰਾਨ ਐਸ. ਡੀ. ਐਮ. ਅਨੂਪ੍ਰੀਤ ਕੌਰ ਉੱਤੇ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਮੁੱਦਾ ਚੁੱਕਿਆ ਸੀ ।

Leave a Comment

Your email address will not be published. Required fields are marked *

Scroll to Top