ਰਾਜਪੁਰਾ, 12 ਜੂਨ 2025 : Sadar Rajpura police station registers case after 55 narcotic pills recovered : ਥਾਣਾ ਸਦਰ ਰਾਜਪੁਰਾ (Police Station Sadar Rajpura) ਪੁਲਸ ਨੇ ਇਕ ਵਿਅਕਤੀ ਵਿਰੁੱਧ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਮਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਚਦੂਆ ਖੁਰਦ ਥਾਣਾ ਸਦਰ ਰਾਜਪੁਰਾ ਸ਼ਾਮਲ ਹਨ ।
55 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ
ਪੁਲਸ ਮੁਤਾਬਕ ਐਸ. ਆਈ. ਗੁਰਮੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਬਾ-ਹੱਦ ਪਿੰਡ ਉਪਲਹੇੜੀ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 55 ਨਸ਼ੀਲੀਆਂ ਗੋਲੀਆਂ (55 narcotic pills) ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਸਦਰ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ




