ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ 7-10 ਦਿਨਾਂ `ਚ ਹੋਵੇਗੀ ਸ਼ੁਰੂ : ਮੁੱਖ ਮੰਤਰੀ ਆਤਿਸ਼ੀ

ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ 7-10 ਦਿਨਾਂ `ਚ ਹੋਵੇਗੀ ਸ਼ੁਰੂ : ਮੁੱਖ ਮੰਤਰੀ ਆਤਿਸ਼ੀ

ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ 7-10 ਦਿਨਾਂ `ਚ ਹੋਵੇਗੀ ਸ਼ੁਰੂ : ਮੁੱਖ ਮੰਤਰੀ ਆਤਿਸ਼ੀ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਅਗਲੇ 7 ਤੋਂ 10 ਦਿਨਾਂ ਵਿਚ ਸ਼ਹਿਰ ਦੀਆਂ ਔਰਤਾਂ ਨੂੰ 1000 ਰੁਪਏ ਦੀ ਮਾਸਿਕ ਸਹਾਇਤਾ ਪ੍ਰਦਾਨ ਕਰਨ ਵਾਲੀ `ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ` ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ `ਤੇ ਕੰਮ ਕਰ ਰਹੀ ਹੈ । ਆਤਿਸ਼ੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੋਂ ਪਹਿਲਾਂ 31 ਮਾਰਚ, 2025 ਤੱਕ ਔਰਤਾਂ ਨੂੰ ਇਸ ਸਕੀਮ ਤਹਿਤ ਇੱਕ ਜਾਂ ਦੋ ਕਿਸ਼ਤਾਂ ਮਿਲਣਗੀਆਂ ।
ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਅਤੇ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਇਹ ਰਕਮ ਵਧਾ ਕੇ 2,100 ਰੁਪਏ ਕਰ ਦਿੱਤੀ ਜਾਵੇਗੀ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ ਕਿ ਇਹ ਸਕੀਮ ਔਰਤਾਂ ਦੇ ਸਸ਼ਕਤੀਕਰਨ ਦੇ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦੀ ਹੈ । ਉਨ੍ਹਾਂ ਕਿਹਾ ਕਿ ਅਸੀਂ ਔਰਤਾਂ ਨੂੰ 1,000 ਰੁਪਏ ਦੀ ਸਹਾਇਤਾ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਵਿਰੋਧੀ ਧਿਰ ਵੱਲੋਂ ਇਸ ਪਹਿਲਕਦਮੀ ਨੂੰ ਵਿਗਾੜਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਅਸੀਂ ਇਸ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।ਆਤਿਸ਼ੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਔਰਤਾਂ ਨੂੰ ਵਿੱਤੀ ਸੁਤੰਤਰਤਾ ਪ੍ਰਦਾਨ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਨੂੰ ਛੋਟੀਆਂ ਨਿੱਜੀ ਜ਼ਰੂਰਤਾਂ ਲਈ ਪਰਿਵਾਰ ਦੇ ਮੈਂਬਰਾਂ `ਤੇ ਨਿਰਭਰ ਨਾ ਹੋਣਾ ਪਵੇ।ਯੋਗਤਾ ਦੇ ਸਬੰਧ ਵਿੱਚ ਆਤਿਸ਼ੀ ਨੇ ਦੱਸਿਆ ਕਿ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀ, ਜੋ ਔਰਤਾਂ ਸੰਸਦ, ਵਿਧਾਇਕ ਜਾਂ ਕੌਂਸਲਰ ਹੈ ਜਾਂ ਰਹੀਆਂ ਹਨ, ਪਿਛਲੇ ਵਿੱਤੀ ਸਾਲਾਂ ਵਿੱਚ ਆਮਦਨ ਦਾ ਭੁਗਤਾਨ ਕਰਨ ਵਾਲੀ ਔਰਤਾਂ ਅਤੇ ਜੋ ਪਹਿਲਾਂ ਤੋਂ ਹੀ ਕਿਸੇ ਪ੍ਰਕਾਰ ਦੀ ਪੈਨਸ਼ਨ ਪ੍ਰਾਪਤ ਕਰ ਰਹੀ ਹੈ, ਉਹ ਇਸ ਯੋਜਨਾ ਦੇ ਲਾਭ ਦੇ ਲਈ ਯੋਗ ਨਹੀਂ ਹੋਣਗੀਆਂ ।

Leave a Comment

Your email address will not be published. Required fields are marked *

Scroll to Top