ਚੰਡੀਗੜ੍ਹ, 25 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਸ਼ੋ੍ਮਣੀ ਅਕਾਲੀ ਦਲ (Shiromani Akali Dal) ਛੱਡ ਕੇ ਆਏ ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਕਰਵਾਇਆ ਗਿਆ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਅੱਜ ਜਿਨ੍ਹਾਂ ਅਕਾਲੀ ਆਗੂਆਂ ਵਲੋਂ ਸ਼ੋ੍ਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਸ਼ਾਮਲ ਹੋਇਆ ਗਿਆ ਹੈ ਵਿਚ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਅਤੇ ਸਾਬਕਾ ਆਰ. ਟੀ. ਆਈ. ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ । ਜਿਨ੍ਹਾਂ ਦਾ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ ।




