Accident

ਬਸ ਦੇ ਟਰਾਲੇ ਨਾਲ ਟਕਰਾਉਣ ਕਾਰਨ ਹੋਈ ਕਈਆਂ ਦੀ ਮੌਤ ਤੇ ਕਈ ਜ਼ਖ਼ਮੀ

ਰਾਜਸਥਾਨ, 28 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਬਲੋਤਰਾ ਜਿਲੇ ਵਿਚ ਇਕ ਸਵਾਰੀਆਂ ਭਰੀ ਸਲੀਪਰ ਬਸ ਦੇ ਅੱਗੇ ਆਏ ਟਰਾਲੇ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਹਾਦਸੇ ਵਿਚ ਕਿੰਨਿਆਂ ਦੀ ਹੋਈ ਮੌਤ ਤੇ ਕਿੰਨੇ ਹੋ ਗਏ ਜ਼ਖ਼ਮੀ

ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜਿਲਾ ਬਲੋਤਰਾ (Balotra District) ਵਿਖੇ ਜੋ ਇਕ ਬਸ ਤੇ ਟਰਾਲੇ ਵਿਚਕਾਰ ਸੜਕ ਹਾਦਸਾ (Road accident) ਵਾਪਰਿਆ ਹੈ ਦੌਰਾਨ 6 ਲੋਕਾਂ ਦੀ ਮੌਤ ਹੋਣ ਦੇ ਨਾਲ-ਨਾਲ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ । ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰੀ ਬਸ ਦੇ ਇੱਕੋਦਮ ਅੱਗੇ ਟਰਾਲਾ ਆ ਜਾਣ ਕਾਰਨ ਬਸ ਟਰਾਲੇ ਨਾਲ ਟਕਰਾ ਗਈ ਅਤੇ ਬਸ ਦਾ ਇਕ ਪਾਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ।

ਕੀ ਦੱਸਿਆ ਸੁਪਰਡੈਂਟ ਆਫ ਪੁਲਸ ਨੇ

ਘਟਨਾ ਦੀ ਪੁਸ਼ਟੀ ਕਰਦਿਆਂ ਬਲੋਤਰਾ ਦੇ ਪੁਲਸ ਸੁਪਰਡੈਂਟ ਰਮੇਸ਼ ਕੁਮਾਰ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ 108 ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬਲੋਤਰਾ ਦੇ ਨਹਾਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ । ਹਾਦਸੇ ਤੋਂ ਬਾਅਦ ਹਾਈਵੇਅ `ਤੇ ਹਫੜਾ-ਦਫੜੀ ਮਚ ਗਈ, ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ । ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਸਪਤਾਲ ਪਹੁੰਚ ਗਏ ।

ਮੁੱਖ ਮੰਤਰੀ ਨੇ ਕੀਤਾ ਹਾਦਸੇ ਤੇ ਦੁੱਖ ਪ੍ਰਗਟ

ਇਸ ਹਾਦਸੇ ਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸੋਸ਼ਲ ਮੀਡੀਆ ਤੇ ਲਿਖਿਆ ਹੈ ਕਿ ਬਲੌਤਰਾ ਦੇ ਸਰਵਦੀ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਹੋਏ ਭਿਆਨਕ ਸੜਕ ਹਾਦਸੇ ਦੀ ਖ਼ਬਰ ਬਹੁਤ ਦੁਖਦਾਈ ਹੈ । ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜ ਚਲਾਉਣ ਅਤੇ ਜ਼ਖ਼ਮੀਆਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ । ਦੁਖੀ ਪਰਿਵਾਰਾਂ ਨਾਲ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬੀ ਦੇਵੇ ।

Read More : ਟਰੱਕ ਨਾਲ ਬਸ ਦੇ ਟਕਰਾਉਣ ਕਾਰਨ ਹੋਈ ਬਸ ਕੰਡਕਟਰ ਦੀ ਮੌਤ

Leave a Comment

Your email address will not be published. Required fields are marked *

Scroll to Top