ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਖੇਤੀਬਾੜੀ ਮਾਰਕੀਟਿੰਗ ਖਰੜਾ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ : ਐਸ. ਕੇ. ਐਮ.

ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਖੇਤੀਬਾੜੀ ਮਾਰਕੀਟਿੰਗ ਖਰੜਾ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ : ਐਸ. ਕੇ. ਐਮ.

ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਖੇਤੀਬਾੜੀ ਮਾਰਕੀਟਿੰਗ ਖਰੜਾ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ : ਐਸ. ਕੇ. ਐਮ.
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਮਾਰਕੀਟਿੰਗ ਖਰੜੇ ਨੂੰ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ ਕਰਾਰ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਦੇ ਆਗੂਆਂ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਕੋਲ ਬਿਹਤਰੀਨ ਮਾਰਕੀਟਿੰਗ ਸਿਸਟਮ ਹੈ ਤੇ ਇਸ ਨੂੰ ਨਾ ਤੋੜਿਆ ਜਾਵੇ। ਇਸ ਖਰੜੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮਾਰਕੀਟਿੰਗ ਨੀਤੀ ਦਾ ਖਰੜਾ ਲਾਗੂ ਕੀਤਾ ਤਾਂ ਉਹ ਪਹਿਲਾਂ ਤੋਂ ਵੀ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੁਆਂ ਵਲੋਂ ਜਦੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ ਤਾਂ ਹਰਿਆਣਾ ਦੀਆਂ ਹੱਦਾਂ ’ਤੇ ਚਲ ਰਹੇ ਗ਼ੈਰ-ਸਿਆਸੀ ਧੜੇ ਦੇ ਅੰਦੋਲਨ, ਖੇਤੀਬਾੜੀ ਮਾਰਕੀਟਿੰਗ ਖਰੜੇ ਸਮੇਤ ਕਈ ਮੁੱਦਿਆਂ ’ਤੇ ਅਪਣੀਆਂ ਮੰਗਾਂ ਰਖੀਆਂ ਗਈਆਂ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਨਾਲ ਗੱਲ ਕਰਨਗੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਅਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਬਾਰੇ ਛੇਤੀ ਕੇਂਦਰ ਸਰਕਾਰ ਨੂੰ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਅੰਦੋਲਨ ਕਰ ਰਹੇ ਗ਼ੈਰ-ਸਿਆਸੀ ਧੜੇ ਨਾਲ ਨਾ ਰਲਣ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਖ਼ਿਆਲਾਂ ਦੇ ਮਤਭੇਦ ਅਪਣੀ ਥਾਂ ਹਨ ਪਰ ਅਸੀਂ ਗ਼ੈਰ-ਸਿਆਸੀ ਧੜੇ ਦਾ ਵਿਰੋਧ ਨਹੀਂ ਕਰਦੇ। 21 ਦਸੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ ਅਤੇ ਗ਼ਲਤਫਹਿਮੀਆਂ ਦੂਰ ਕੀਤੀਆਂ ਜਾਣਗੀਆਂ । ਐਸ. ਕੇ. ਐਮ. ਨੇ ਜਿਥੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਉਥੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ’ਤੇ ਕੀਤੇ ਤਸ਼ੱਦਦ ’ਤੇ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਦੀ ਚੁਪੀ ਦਾ ਮੁੱਦਾ ਵੀ ਰਾਜਪਾਲ ਕੋਲ ਚੁਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਦਾ ਰੋਲ ਨਿੰਦਣਯੋਗ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਕੋਲ ਵਿਰੋਧ ਵੀ ਦਰਜ ਨਹੀਂ ਕਰਵਾਇਆ ।

Leave a Comment

Your email address will not be published. Required fields are marked *

Scroll to Top