ਪੰਜਾਬ, 2 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜਿਸਨੂੰ 39ਵਾਂ ਦਿਨ ਵੀ ਹੋ ਗਿਆ ਹੈ ਤਹਿਤ ਪੰਜਾਬ ਪੁਲਸ ਵਲੋਂ ਵੱਖ-ਵੱਖ ਥਾਵਾਂ ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।
ਕਿੰਨੀਆਂ ਥਾਵਾਂ ਤੇ ਛਾਪੇਮਾਰੀਆਂ ਤਹਿਤ ਕੀ ਕੀ ਕੀਤਾ ਗਿਆ ਹੈ ਬਰਾਮਦ
ਪੰਜਾਬ ਪੁਲਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 39ਵੇਂ ਦਿਨ ਪੰਜਾਬ ਭਰ ‘ਚ ਗੈਂਗਸਟਰ ਸਾਥੀਆਂ ਦੇ 548 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀਆਂ ਕਰਕੇ ਜਿਥੇ 224 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ, ਉਥੇ ਉਨ੍ਹਾਂ ਦੇ ਕਬਜੇ ਵਿਚੋਂ 17 ਹਥਿਆਰ ਵੀ ਬਰਾਮਦ ਕੀਤੇ ਗਏ ਹਨ । ਪੰਜਾਬ ਪੁਲਸ (Punjab Police) ਨੇ ਇਸ ਮੁਹਿੰਮ ਤਹਿਤ ਸਾਰੇ ਜਿਲ੍ਹਿਆਂ ਦੀਆਂ ਪੁਲਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਨਾਲ ਮਿਲ ਕੇ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।
111 ਵਿਅਕਤੀਆ ਵਿਰੁੱਧ ਰੋਕਥਾਮ ਕਾਰਵਾਈਆਂ ਕਰਦਿਆਂ 136 ਤੋਂ ਕੀਤੀ ਗਈ ਪੁੱਛਗਿੱਛ
ਇਸ ਤੋਂ ਇਲਾਵਾ 111 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 136 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ । ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਚਾਰ ਭਗੌੜੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਗੁਪਤ ਰੂਪ ‘ਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਰਿਪੋਰਟ ਕਰ ਸਕਦੇ ਹਨ । ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਵੀ ਇਸ ਨੰਬਰ ‘ਤੇ ਸਾਂਝੀ ਕੀਤੀ ਜਾ ਸਕਦੀ ਹੈ ।
ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਕੀਤਾ ਗਿਆ 89ਵੇਂ ਤਸਕਰਾਂ ਨੂੰ ਗ੍ਰਿਫ਼ਤਾਰ
ਪੰਜਾਬ ਪੁਲਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 364ਵੇਂ ਦਿਨ ਵੀ ਜਾਰੀ ਰੱਖਿਆ ਅਤੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2.3 ਕਿਲੋਗ੍ਰਾਮ ਹੈਰੋਇਨ, 1.8 ਕਿਲੋਗ੍ਰਾਮ ਅਫੀਮ, 1766 ਨਸ਼ੀਲੇ ਪਦਾਰਥਾਂ (Drugs) ਦੀਆਂ ਗੋਲੀਆਂ/ਕੈਪਸੂਲ ਅਤੇ 15,980 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਨਾਲ, ਸਿਰਫ਼ 364 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 51,616 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਬੀਤੇ ਦਿਨ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ।
Read More : ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 30ਵੇਂ ਦਿਨ ਹੋਈ 645 ਥਾਵਾਂ ਤੇ ਛਾਪੇਮਾਰੀ




