Nayab Saini

ਮੁੱਖ ਮੰਤਰੀ ਨੇ ਲਿਆ ਮੰਤਰੀਆਂ ਨੂੰ ਵਾਧੂ ਕਾਫ਼ਲਾ ਨਾ ਦੇਣ ਦਾ ਫ਼ੈਸਲਾ !

ਚੰਡੀਗੜ੍ਹ, 14 ਮਈ 2026 : ਹਰਿਆਣਾ ਦੇ ਮੁੱਖ ਮੰਤਰੀ (Chief Minister of Haryana) ਨਾਇਬ ਸੈਣੀ ਵਲੋਂ ਦੇਸ਼ ਦੇ ਸਰੋਤਾਂ ਅਤੇ ਵਿਦੇਸ਼ੀ ਮੁਦਰਾ ਭੰਡਾਰ (Foreign exchange reserves) ਨੂੰ ਬਚਾਉਣ ਲਈ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ ।

ਕੀ ਫ਼ੈਸਲਾ ਲਿਆ ਗਿਆ ਹੈ

ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਦੇਸ਼ ਦੇ ਸਰੋਤਾਂ ਅਤੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਬਚਾਉਣ ਲਈ ਕੀਤੀ ਗਈ ਅਪੀਲ ਸੀ ਦਾ ਅਸਰ ਹੁਣ ਸੂਬਾ ਸਰਕਾਰਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ । ਜਿਸਦੇ ਚਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਰਾਸ਼ਟਰੀ ਹਿੱਤ ਵਿੱਚ ਈਂਧਨ ਬਚਾਉਣ (Fuel saving) ਅਤੇ ਸਰੋਤਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਅਹਿਮ ਕਦਮ ਚੁੱਕਣ ਦਾ ਐਲਾਨ ਕਰਦਿਆਂ ਫੈਸਲਾ ਲਿਆ ਹੈ ਕਿ ਹੁਣ ਤੋਂ ਉਹ ਆਪਣੇ ਕਾਫ਼ਲੇ ਵਿੱਚ ਘੱਟੋ-ਘੱਟ ਵਾਹਨਾਂ ਦੀ ਵਰਤੋਂ ਕਰਨਗੇ ਅਤੇ ਅਗਲੇ ਹੁਕਮਾਂ ਤੱਕ ਸਿਰਫ਼ ਸੁਰੱਖਿਆ ਲਈ ਬੇਹੱਦ ਜ਼ਰੂਰੀ ਵਾਹਨ ਹੀ ਉਨ੍ਹਾਂ ਦੇ ਨਾਲ ਚੱਲਣਗੇ ।

ਹੋਰ ਕੀ ਫ਼ੈਸਲਾ ਲਿਆ ਗਿਆ ਹੈ

ਸੂਚਨਾ ਮੁਤਾਬਕ ਹਰਿਆਣਾ ਦੇ ਮੁੱਖ ਮੰਤਰੀ ਨੇ ਜਿਥੇ ਖੁਦ ਤੇ ਇਹ ਫ਼ੈਸਲਾ ਲਾਗੂ ਕੀਤਾ ਹੈ, ਉਥੇ ਨਾਲ ਹੀ ਇਹ ਫ਼ੈਸਲਾ ਵੀ ਕੀਤੇ ਜਾਣ ਦਾ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਹਰਿਆਣਾ ਦੇ ਬਾਕੀ ਮੰਤਰੀਆਂ ਨੂੰ ਵੀ ਵਾਧੂ ਕਾਫਲਾ ਨਹੀਂ ਦਿੱਤਾ ਜਾਵੇਗਾ ਤਾਂ ਜੋ ਦੇਸ਼ ਦੇ ਸਰੋਤਾਂ ਨੂੰ ਬਚਾਇਆ ਜਾ ਸਕੇ। ਹੁਣ ਹਫ਼ਤੇ ‘ਚ ਇੱਕ ਦਿਨ ਬਿਨਾਂ ਵਾਹਨ ਦੇ ਵੀ ਕੰਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ।

Leave a Comment

Your email address will not be published. Required fields are marked *

Scroll to Top