ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੋਏ ਕਾਤਲਾਨਾ ਹਮਲੇ ਦੀ ਜਾਂਚ ਅੰਮ੍ਰਿਤਸਰ ਪੁਲਿਸ ਤੋਂ ਵਾਪਸ ਲਈ ਜਾਵੇ : ਮਜੀਠੀਆ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੋਏ ਕਾਤਲਾਨਾ ਹਮਲੇ ਦੀ ਜਾਂਚ ਅੰਮ੍ਰਿਤਸਰ ਪੁਲਿਸ ਤੋਂ ਵਾਪਸ ਲਈ ਜਾਵੇ : ਮਜੀਠੀਆ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੋਏ ਕਾਤਲਾਨਾ ਹਮਲੇ ਦੀ ਜਾਂਚ ਅੰਮ੍ਰਿਤਸਰ ਪੁਲਿਸ ਤੋਂ ਵਾਪਸ ਲਈ ਜਾਵੇ : ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਸੂਬੇ ਦੇ ਪੁਲਸ ਮੁਖੀ ਗੌਰਵ ਯਾਦਵ ਨੂੰ ਅਪੀਲ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ 4 ਦਸੰਬਰ ਨੂੰ ਹੋਏ ਕਾਤਲਾਨਾ ਹਮਲੇ ਦੀ ਜਾਂਚ ਅੰਮ੍ਰਿਤਸਰ ਪੁਲਿਸ ਤੋਂ ਵਾਪਸ ਲਈ ਜਾਵੇ ਤੇ ਜਾਂ ਤਾਂ ਉਹ ਜਾਂਚ ਆਪਣੇ ਹੱਥ ਵਿਚ ਲੈਣ ਜਾਂ ਫਿਰ ਡੀ ਜੀ ਪੀ ਪ੍ਰਬੋਧ ਕੁਮਾਰ ਨੂੰ ਇਹ ਜਾਂਚ ਸੌਂਪੀ ਜਾਵੇ।ਪੁਲਿਸ ਮੁਖੀ ਨੂੰ ਲਿਖੇ ਪੱਤਰ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪ੍ਰਬੋਧ ਕੁਮਾਰ ਨੇ ਪਹਿਲਾਂ ਵੀ ਵਰਦੀ ਪ੍ਰਤੀ ਆਪਣੀ ਵਫਾਦਾਰੀ ਸਾਬਤ ਕੀਤੀ ਹੈ ਤੇ ਦੱਸਿਆ ਹੈ ਕਿ ਉਹ ਹਮੇਸ਼ਾ ਸੱਚ ਨਾਲ ਖੜ੍ਹੇ ਹੁੰਦੇ ਹਨ ਤੇ ਉਹਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦਾ ਸੱਚ ਲੋਕਾਂ ਸਾਹਮਣੇ ਲਿਆਂਦਾ ਹੈ। ਮਜੀਠੀਆ ਨੇ ਐਸ ਪੀ ਹਰਪਾਲ ਸਿੰਘ ਰੰਧਾਵਾ ਖਿਲਾਫ ਐਫ ਆਈ ਆਰ ਦਰਜ ਕਰਨ ਅਤੇ ਉਹਨਾਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਉਸਦੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਵਿਚ ਭੂਮਿਕਾ ਤੇ ਮਿਲਵਰਤਣ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਿਰਫ ਆਪਣੀ ਤਾਇਨਾਤੀ ਤੇ ਹੋਰ ਲਾਭਾਂ ਵਾਸਤੇ ਵਿਚ ਮੌਜੂਦਾ ਸਰਕਾਰ ਨੂੰ ਖੁਸ਼ ਕਰਨ ਦੇ ਚੱਕਰ ਵਿਚ ਪਏ ਹਨ ਜਦੋਂ ਕਿ ਅਕਾਲੀ ਦਲ ਦਾ ਮੌਜੂਦਾ ਸਰਕਾਰ ਨਾਲ ਟਕਰਾਅ ਹੈ।ਅਕਾਲੀ ਆਗੂ ਨੇ ਕਿਹਾ ਕਿ ਉਹ ਇਹ ਬੇਨਤੀ ਇਸ ਵਾਸਤੇ ਕਰ ਰਹੇ ਹਨ ਕਿਉਂਕਿ ਹਰ ਲੰਘਦੇ ਦਿਨ ਵਿਚ ਇਹ ਸਾਹਮਣੇ ਆ ਰਿਹਾ ਹੈ ਕਿ ਅੰਮ੍ਰਿਤਸਰ ਪੁਲਿਸ ਨਾ ਸਿਰਫ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿਚ ਅਣਗਹਿਲੀ ਕਰਦੀ ਨਜ਼ਰ ਆਈ ਹੈ ਬਲਕਿ ਸੀਨੀਅਰ ਪੁਲਿਸ ਅਫਸਰ ਹਮਲਾਵਰ ਨਰਾਇਣ ਸਿੰਘ ਚੌੜਾ ਜੋ ਕਿ ਪਾਕਿਸਤਾਨ ਦੀ ਆਈ ਐਸ ਆਈ ਦਾ ਪ੍ਰਮੁੱਖ ਏਜੰਟ ਹੈ, ਦੇ ਨਾਲ ਰਲਦੇ ਨਜ਼ਰ ਆਏ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਅੰਮ੍ਰਿਤਸਰ ਪੁਲਿਸ ਨੇ ਸੱਚ ਸਾਹਮਣੇ ਆਉਣ ਤੋਂ ਰੋਕਣ ਲਈ ਕਵਰ ਅਪ ਮੁਹਿੰਮ ਚਲਾ ਰੱਖੀ ਹੈ ।
ਮਜੀਠੀਆ ਨੇ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਚੌੜਾ 3 ਅਤੇ 4 ਦਸੰਬਰ ਨੂੰ ਅਨੇਕਾਂ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਚ ਦਾਖਲ ਹੋਇਆ ਤੇ ਬਾਹਰ ਆਇਆ ਤੇ ਉਸਨੂੰ ਚੰਗੀ ਤਰ੍ਹਾਂ ਪਤਾ ਸਰੀ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਇਸ ਗੱਲ ਦੇ ਵੀ ਵੀਡੀਓ ਸਬੂਤ ਮੌਜੂਦ ਹਨ ਕਿ ਸਿਵਲ ਵਰਦੀ ਵਿਚ ਤਾਇਨਾਤ ਪੁਲਿਸ ਅਧਿਕਾਰੀ ਨਰਾਇਣ ਸਿੰਘ ਚੌੜਾ ਨੂੰ ਸਪਸ਼ਟ ਸੰਕੇਤ ਵੀ ਦੇ ਰਹੇ ਹਨ ਤੇ ਉਸ ਨਾਲ ਗੱਲਬਾਤ ਕਰ ਕੇ ਉਸਨੂੰ ਰਾਹ ਵੀ ਦੱਸ ਰਹੇ ਹਨ। ਉਹਨਾਂ ਕਿਹਾ ਕਿ ਅਨੇਕਾਂ ਵਾਰ ਐਸ ਪੀ ਹਰਪਾਲ ਸਿੰਘ ਰੰਧਾਵਾ ਚੌੜਾ ਨਾਲ ਗੱਲਬਾਤ ਕਰਦਾ ਤੇ ਉਸਨੂੰ ਹਦਾਇਤਾਂ ਦਿੰਦਾ ਨਜ਼ਰ ਆ ਰਿਹਾ ਹੈ । ਉਹਨਾਂ ਕਿਹਾ ਕਿ ਵੀਡੀਓ ਸਬੂਤ ਸਾਬਤ ਕਰਦੇ ਹਨ ਕਿ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਜਦੋਂ ਹਮਲਾ ਹੋਇਆ ਤਾਂ ਉਸ ਵੇਲੇ ਅੰਮ੍ਰਿਤਸਰ ਪੁਲਿਸ ਦਾ ਇਕ ਵੀ ਮੁਲਾਜ਼ਮ ਸਰਦਾਰ ਬਾਦਲ ਦੇ ਨੇੜੇ ਨਹੀਂ ਸੀ । ਆਪਣੇ ਪੱਤਰ ਵਿਚ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਇਕ ਮਹਿਲਾ ਨੂੰ ਉਹਨਾਂ ਅਤੇ ਉਹਨਾਂ ਦੇ ਬੱਚਿਆਂ ’ਤੇ ਹਮਲਾ ਕਰਨ ਦੀ ਗੱਲ ਕਰਨ ਦੀ ਆਗਿਆ ਦਿੱਤੀ ਤੇ ਕੱਟੜਪੰਥੀ ਤੇ ਅਤਿਵਾਦੀ ਸੰਗਠਨ ਵੀ ਉਹਨਾਂ ਦੇ ਪਰਿਵਾਰ ਦਾ ਜਾਨੀ ਨੁਕਸਾਨ ਕਰਨ ਦੀਆਂ ਗੱਲਾਂ ਕਰ ਰਹੇ ਹਨ । ਉਹਨਾਂ ਕਿਹਾ ਕਿ ਖਬਰਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਧਰਮ ਸਿੰਘ ਉਰਫ ਬਾਬਾ ਧਰਮ ਨਾਂ ਦਾ ਖਾਲਿਸਤਾਨ ਕਮਾਂਡੋ ਫੋਰਸ ਦਾ ਇਕ ਹੋਰ ਹਮਲਾਵਰ ਵੀ ਸੀ ਜੋ ਚੌੜਾ ਦੇ ਨਾਲ ਹਮਲੇ ਵਿਚ ਸ਼ਾਮਲ ਸੀ । ਉਹਨਾਂ ਕਿਹਾ ਕਿ ਦੂਜੇ ਹਮਲਾਵਰ ਦੀ ਸੀ ਸੀ ਟੀ ਵੀ ਫੁਟੇਜ ਵਿਚ ਪਛਾਣ ਕੀਤੀ ਜਾ ਰਹੀ ਹੈ । ਉਹਨਾਂ ਨੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਦੀ ਮੰਗ ਕੀਤੀ ।

Leave a Comment

Your email address will not be published. Required fields are marked *

Scroll to Top