ਚੰਡੀਗੜ੍ਹ, 26 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ (‘War on Gangsters’ campaign) ਨੂੰ 64ਵਾਂ ਦਿਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਮੁਹਿੰਮ ਦੇ 64ਵੇਂ ਦਿਨ ਕਿੰਨੀਆਂ ਥਾਵਾਂ ਤੇ ਕੀਤੀ ਗਈ ਹੈ ਛਾਪੇੇਮਾਰੀ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਦੀ ਅਗਵਾਈ ਹੇਠ ਪੰਜਾਬ ਵਿਚ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਛਾਪੇਮਾਰੀਆਂ ਕਰ ਰਹੀ ਪੰਜਾਬ ਪੁਲਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 64ਵੇਂ ਦਿਨ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 540 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ।
206 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਹਥਿਆਰ ਵੀ ਕੀਤੇ ਬਰਾਮਦ
ਪੰਜਾਬ ਪੁਲਸ ਮੁਤਾਬਕ ਇਸ ਮੁਹਿੰਮ ਤਹਿਤ 206 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਹਥਿਆਰ ਬਰਾਮਦ (Weapons recovered) ਕੀਤੇ । ਇਸ ਨਾਲ ਕਾਰਵਾਈ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 16,884 ਹੋ ਗਈ ਹੈ । ਇਸ ਤੋਂ ਇਲਾਵਾ, 59 ਵਿਅਕਤੀਆਂ ਖ਼ਿਲਾਫ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 122 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ।
ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ (Fugitive criminals) ਨੂੰ ਵੀ ਗ੍ਰਿਫਤਾਰ ਕੀਤਾ । ਪੰਜਾਬ ਪੁਲਸ (Punjab Police) ਨੇ ਲੋਕਾਂ ਨੂੰ ਅਪੀਲ ਕੀਤੀ ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ, ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰ ਸਕਦੇ ਹਨ ।
ਯੁੱਧ ਨਸਿ਼ਆਂ ਵਿਰੁੱਧ ਦੇ 389ਵੇਂ ਦਿਨ 103 ਨਸ਼ਾ ਤਸਕਰ ਗ੍ਰਿਫ਼ਤਾਰ
ਇਸ ਦੌਰਾਨ ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 389ਵੇਂ ਦਿਨ ਵੀ ਜਾਰੀ ਰੱਖੀ, ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 8.4 ਕਿਲੋਗ੍ਰਾਮ ਹੈਰੋਇਨ, 37 ਕਿਲੋਗ੍ਰਾਮ ਭੁੱਕੀ, 270 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ਼ 389 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 55,440 ਤੱਕ ਪਹੁੰਚ ਗਈ ਹੈ ।
Read More : ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 63ਵੇਂ ਦਿਨ 501 ਟਿਕਾਣਿਆਂ ‘ਤੇ ਕੀਤੀ ਛਾਪੇੇਮਾਰੀ




