ਜਲੰਧਰ, 2 ਫਰਵਰੀ 2026 : ਪੰਜਾਬ ਦੇ ਜਲੰਧਰ (Jalandhar) ਵਿਖੇ ਇਕ ਔਰਤ ਜਿਸ ਵਲੋਂ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ (Saint Niranjan Das) ਖਿਲਾਫ਼ ਅਪਸ਼ਬਦ ਬੋਲਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ।
ਕਿਥੋਂ ਦੀ ਵਸਨੀਕ ਹੈ ਔਰਤ
ਬੀਤੇ ਦਿਨੀਂ ਜੋ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਜਨਮ ਦਿਹਾੜੇ ਮੌਕੇ ਡੇਰਾ ਬੱਲਾਂ ਵਿਖੇ ਪ੍ਰੋਗਰਾਮ ਰੱਖਿਆ ਗਿਆ ਸੀ ਤੇ ਜਿਸ ਵਿਚ ਪ੍ਰ੍ਧਾਨ ਮੰਤਰੀ ਵੀ ਪਹੁੰਚੇ ਸਨ ਮੌਕੇ ਜੰਡੂਸਿੰਘਾ ਦੀ ਇਕ ਔਰਤ ਵਲੋਂ ਡੇਰਾ ਬੱਲਾਂ (Dera Ballan) ਦੇ ਸੰਤ ਨਿਰੰਜਨ ਦਾਸ ਖਿਲਾਫ਼ ਅਪਸ਼ਬਦ ਬੋਲਦਿਆਂ ਦੀ ਇਕ ਵੀਡੀਓ (Video) ਬਣਾਈ ਗਈ ਤੇ ਫਿਰ ਉਸਨੂੰ ਸੋਸ਼ਲ ਮੀਡੀਆ (Social media) ਤੇ ਅਪਲੋਡ ਕਰ ਦਿੱਤਾ ਗਿਆ ਸੀ, ਜਿਸ ਮਾਮਲੇ ਵਿਚ ਪੁਲਸ ਨੇ ਜਾਣਕਾਰੀ ਅਨੁਸਾਰ ਮਹਿਲਾ ਹਰਪ੍ਰੀਤ ਨੂੰ ਹਿਰਾਸਤ ਵਿਚ ਵੀ ਲੈ ਲਿਆ ਹੈ ।
ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਸੀ ਵਿਰੋਧ ਤੇ ਦਿੱਤੀ ਸੀ ਸਿ਼ਕਾਇਤ
ਜੰਡੂਸਿੰਘਾ ਦੇ ਰਹਿਣ ਵਾਲੇ ਪੰਚ ਜੋਗਿੰਦਰਪਾਲ ਸਿੰਘ, ਸੰਨੀ ਜੱਸਲ, ਬਲਵੀਰ ਕੁਮਾਰ ਅਤੇ ਰਣਜੀਤ ਚੋਪੜਾ ਨੇ ਦੱਸਿਆ ਕਿ ਜਦੋਂ ਵੀਡੀਓ ਵਾਇਰਲ ਹੋਈ ਤਾਂ ਵੱਖ-ਵੱਖ ਜਥੇਬੰਦੀਆਂ ਵਲੋ਼ ਵਿਰੋਧ ਕੀਤਾ ਗਿਆ, ਜਿਸਦੇ ਚਲਦਿਆਂ ਮਹਿਲਾ ਵਿਰੁੱਧ ਥਾਣਾ ਆਦਮਪੁਰ ਵਿਖੇ ਸਿ਼ਕਾਇਤ (Complaint) ਕੀਤੀ ਗਈ ।
Read More : ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਕੁਰਲਾ ਕਰਨ ਵਾਲੇ ਨੌਜਵਾਨ ਖਿਲਾਫ਼ ਕੇੇਸ ਦਰਜ




