ਚੰਡੀਗੜ੍ਹ, 13 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਡਡਵਾ ਖੇਤਰ ਵਿਖੇ ਬੀਤੀ ਸ਼ਾਮ ਕੁੱਝ ਅਣਪਛਾਤੇ ਹਮਲਾਵਰਾਂ ਵਲੋਂ ਨੌਜਵਾਨ ਦਾ ਚਾਕੂ ਮਾਰ-ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਡਡਵਾ ਇਲਾਕੇ (Dadwa area) ਵਿੱਚ ਜਿਸ 20 ਸਾਲਾ ਨੌਜਵਾਨ ਦਾ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਸੂਰਜ ਦੇ ਤੌਰ ‘ਤੇ ਹੋਈ ਹੈ । ਜਾਣਕਾਰੀ ਅਨੁਸਾਰ ਸੂਰਜ ਆਪਣੇ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ ਤਾਂ ਪੰਜ ਨੌਜਵਾਨਾਂ ਨੇ ਉਸਨੂੰ ਰੋਕਿਆ ਅਤੇ ਉਸ ‘ਤੇ ਚਾਕੂਆਂ ਅਤੇ ਰਾਡਾਂ ਨਾਲ ਹਮਲਾ ਕਰ ਦਿੱਤਾ । ਸੂਰਜ ਨੂੰ ਜਦੋਂ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ।
ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ
ਕਤਲ ਦੀ ਵਾਪਰੀ ਇਸ ਘਟਨਾ ਸਬੰਧੀ ਪੁਲਸ ਵਲੋਂ ਅਣਪਛਾਤੇ ਹਮਲਾਵਰਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ । ਘਟਨਾ ਦੀ ਵੀਡੀਓ ਜਾਰੀ ਹੋਣ ਤੋਂ ਬਾਅਦ ਪੁਲਸ ਕਥਿਤ ਦੋਸ਼ੀਆਂ ਦੀ ਪਛਾਣ ਕਰਨ ਲਈ ਅੱਗੇ ਕੰਮ ਕਰ ਰਹੀ ਹੈ । ਕੁਝ ਹਮਲਾਵਰਾਂ ਦੀ ਪਛਾਣ ਵੀ ਹੋ ਗਈ ਹੈ । ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਇਹ ਇਸ ਸਾਲ ਚੰਡੀਗੜ੍ਹ ਵਿੱਚ ਨੌਵਾਂ ਕਤਲ ਦੱਸਿਆ ਜਾ ਰਿਹਾ ਹੈ ।




