ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਦਿੜ੍ਹਬਾ ਦੇ ਪਿੰਡ ਬਘਰੌਲ ‘ਚ ਲਾਇਆ ਸੁਵਿਧਾ ਕੈਂਪ

ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਦਿੜ੍ਹਬਾ ਦੇ ਪਿੰਡ ਬਘਰੌਲ ‘ਚ ਲਾਇਆ ਸੁਵਿਧਾ ਕੈਂਪ

ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਦਿੜ੍ਹਬਾ ਦੇ ਪਿੰਡ ਬਘਰੌਲ ‘ਚ ਲਾਇਆ ਸੁਵਿਧਾ ਕੈਂਪ
ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਦਿੜ੍ਹਬਾ/ਸੰਗਰੂਰ, 08 ਅਗਸਤ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਪੱਧਰ ਉੱਤੇ ਜਨ ਸਵਿਧਾ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਦਿੜ੍ਹਬਾ ਦੇ ਪਿੰਡ ਬਘਰੌਲ ਵਿਖੇ ਵੀ ਅਜਿਹਾ ਕੈਂਪ ਲਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਜ਼ਿਲ੍ਹੇ ਵਿੱਚ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ। ਐਸ. ਡੀ. ਐਮ. ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਕੈਂਪ ਵਿਚ ਪੈਨਸ਼ਨ, ਜਲ ਸਪਲਾਈ, ਟੋਭਿਆਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ, ਮਾਲ ਵਿਭਾਗ, ਬਿਜਲੀ ਵਿਭਾਗ, ਕਿਰਤ ਵਿਭਾਗ ਨਾਲ ਸਬੰਧਤ ਮੁਸ਼ਕਲਾਂ ਅਤੇ ਮਾਮਲਿਆਂ ਬਾਰੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਕੇ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਐਸ.ਡੀ.ਐਮ. ਰਾਜੇਸ਼ ਸ਼ਰਮਾ ਨੇ ਵੱਖੋ-ਵੱਖ ਕਾਊਂਟਰਜ਼ ਦਾ ਜਾਇਜ਼ਾ ਲਿਆ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top