ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੇਵਾ ਕਰਨ ਦੇ ਬਾਵਜੂਦ ਉਨ੍ਹਾਂ ਨੇ ਸ਼ਹਿਰ ਵਿੱਚ ਆਪਣਾ ਘਰ ਨਹੀਂ ਖਰੀਦਿਆ ਹੈ : ਕੇਜਰੀਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ, ਨੇ ਐਤਵਾਰ ਨੂੰ ਕਿਹਾ ਕਿ ਉਹ ਸਿਵਲ ਲਾਈਨਜ਼ ਦੇ 6, ਫਲੈਗਸਟਾਫ ਰੋਡ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਨੂੰ ਨਵਰਾਤਰੀ ਸ਼ੁਰੂ ਹੁੰਦੇ ਹੀ ਪਹਿਲੇ ਹਫ਼ਤੇ ਖਾਲੀ ਕਰ ਦੇਣਗੇ। `ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2015 ਤੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ `ਤੇ ਰਹਿ ਰਹੇ ਹਨ, ਜਦੋਂ `ਆਪ` ਨੇ ਦਿੱਲੀ ਵਿਧਾਨ ਸਭਾ ਵਿੱਚ ਪੂਰਨ ਬਹੁਮਤ ਹਾਸਲ ਕੀਤਾ ਸੀ ਅਤੇ ਉਹ ਦੂਜੀ ਵਾਰ ਮੁੱਖ ਮੰਤਰੀ ਚੁਣੇ ਗਏ ਸਨ। ਉਨ੍ਹਾਂ ਕਿਹਾ ਕਿ ਮੈ ਹੁਣ ਲੋਕਾਂ ਵਿਚ ਜਾ ਕੇ ਰਹਾਂਗਾ।ਜੰਤਰ-ਮੰਤਰ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੇਵਾ ਕਰਨ ਦੇ ਬਾਵਜੂਦ ਉਨ੍ਹਾਂ ਨੇ ਸ਼ਹਿਰ ਵਿੱਚ ਆਪਣਾ ਘਰ ਨਹੀਂ ਖਰੀਦਿਆ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਲੋਕ ਮੈਨੂੰ ਭ੍ਰਿਸ਼ਟ ਅਤੇ ਚੋਰ ਕਹਿਣ ਤਾਂ ਮੈਨੂੰ ਕੋਈ ਫਰਕ ਨਹੀਂ ਪੈਂਦਾ। ਇਸੇ ਲਈ ਮੈਂ ਜਨਤਾ ਦੀ ਕਚਹਿਰੀ ਵਿੱਚ ਆਇਆ ਹਾਂ। ਸਿਆਸਤਦਾਨਾਂ ਦੀ ਚਮੜੀ ਮੋਟੀ ਹੁੰਦੀ ਹੈ, ਪਰ ਮੈਂ ਨਹੀਂ। ਇਸ ਲਈ ਮੇਰੇ ਲਈ ਫਰਕ ਪੈਂਦਾ ਹੈ, ਕਿਉਂਕਿ 10 ਸਾਲਾਂ ਵਿੱਚ ਮੈਂ ਸਿਰਫ ਇੱਜ਼ਤ ਕਮਾਇਆ ਹੈ। ਮੈਂ ਵੀ ਅਸਤੀਫਾ ਦੇ ਦਿੱਤਾ ਕਿਉਂਕਿ ਮੈਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਲਈ ਰਾਜਨੀਤੀ ਵਿੱਚ ਨਹੀਂ ਆਇਆ ਸੀ। ਮੈਂ ਸੱਤਾ ਦਾ ਭੁੱਖਾ ਨਹੀਂ ਹਾਂ। ਮੈਨੂੰ ਮੁੱਖ ਮੰਤਰੀ ਦੀ ਕੁਰਸੀ ਨਹੀਂ ਚਾਹੀਦੀ। ਜੇ ਮੈਂ ਪੈਸਾ ਕਮਾਉਣਾ ਚਾਹੁੰਦਾ ਸੀ, ਤਾਂ ਮੈਂ ਆਮਦਨ ਕਰ ਵਿਭਾਗ ਵਿੱਚ ਆਪਣੀ ਨੌਕਰੀ ਨਹੀਂ ਛੱਡਦਾ।