ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ ‘ਤੇ ਕਾਲੀ ਫਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

Leave a Comment

Your email address will not be published. Required fields are marked *

Scroll to Top